ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਲਗਾਤਾਰ ਸਸਪੈਂਸ ਵਧਦਾ ਜਾ ਰਿਹਾ ਹੈ। ਪਹਿਲਾਂ ਖਬਰਾਂ ਸਨ ਕਿ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਪੰਜਾਬ ਮੁੱਖ ਮੰਤਰੀ ਲਈ ਫਾਈਨਲ ਕਰ ਦਿੱਤਾ ਗਿਆ ਹੈ ਪਰ ਫਿਰ ਰੰਧਾਵਾ ਨੇ ਪੱਤਰਕਾਰਾਂ ਸਾਹਮਣੇ ਕਿਹਾ ਕਿ ਅਜੇ ਕੁਝ ਫਾਈਨਲ ਨਹੀਂ ਹੋਇਆ ਹੈ ਤੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਮਾਮਲਿਆਂ ਦੇ ਮੰਤਰੀ ਹਰੀਸ਼ ਰਾਵਤ ਨੂੰ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮਿਲ ਗਿਆ ਹੈ।
ਪੜੋ ਹੋਰ ਖਬਰਾਂ: ਬਟਾਲਾ ਪੁਲਿਸ ਦੇ ASI ਘਰ ਚੋਰੀ, ਖੁਦ ਲਾ ਰਿਹੈ ਪੁਲਿਸ ਨੂੰ ਇਨਸਾਫ ਦੀ ਗੁਹਾਰ
ਮਿਲੀ ਜਾਣਕਾਰੀ ਮੁਤਾਬਕ ਹਰੀਸ਼ ਰਾਵਤ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰਨ ਵਾਲੇ ਹਨ। ਹਰੀਸ਼ ਰਾਵਤ ਨੂੰ ਸ਼ਾਮ ਸਾਢੇ 6 ਵਜੇ ਮੁਲਾਕਾਤ ਦਾ ਸਮਾਂ ਮਿਲਿਆ ਹੈ। ਇਸ ਤੋਂ ਪਹਿਲਾਂ ਖਬਰਾਂ ਸਨ ਕਿ ਪੰਜਾਬ ਮੁੱਖ ਮੰਤਰੀ ਵਜੋਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਫਾਈਨਲ ਹੋ ਗਿਆ ਹੈ। ਪਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਇਸ ਉੱਥੇ ਅਜੇ ਵੀ ਕੁਝ ਫਾਈਨਲ ਨਹੀਂ ਹੋਇਆ। ਰੰਧਾਵਾ ਨੇ ਅੱਗੇ ਕਿਹਾ ਕਿ ਇਸ ਦਾ ਫੈਸਲਾ ਅਜੇ ਵੀ ਹਾਈਕਮਾਨ ਦੇ ਹੱਥ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਪੰਜਾਬ ਮੁੱਖ ਮੰਤਰੀ ਦਾ ਸਨਮਾਨ ਕਰਦੇ ਹਨ।
ਪੜੋ ਹੋਰ ਖਬਰਾਂ: ਚੀਨ ‘ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ 8 ਲੋਕਾਂ ਦੀ ਮੌਤ ਤੇ 7 ਲਾਪਤਾ



