ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਦਾ ਨਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਾਹਮਣੇ ਆਉਣ ਤੋਂ ਬਾਅਦ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚਰਨਜੀਤ ਸਿੰਘ ਚੰਨੀ ਭਲਕੇ 11 ਵਜੇ ਪੰਜਾਬ ਰਾਜਪਾਲ ਸਾਹਮਣੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਪੜੋ ਹੋਰ ਖਬਰਾਂ: ਚੀਨ ‘ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ 8 ਲੋਕਾਂ ਦੀ ਮੌਤ ਤੇ 7 ਲਾਪਤਾ
ਤੁਹਾਨੂੰ ਦੱਸ ਦਈਏ ਕਿ ਪੰਜਾਬ ਮਾਮਲਿਆਂ ਬਾਰੇ ਕਾਂਗਰਸ ਮੰਤਰੀ ਹਰੀਸ਼ ਰਾਵਤ ਨੇ ਪੰਜਾਬ ਰਾਜਪਾਲ ਵਲੋਂ ਮੁਲਾਕਾਤ ਦਾ ਸਮਾਂ ਲਿਆ ਸੀ। ਇਸ ਦੌਰਾਨ ਹਰੀਸ਼ ਰਾਵਤ ਦੇ ਨਾਲ ਕਾਂਗਰਸ ਹਾਈ ਕਮਾਨ ਦੇ ਆਬਜ਼ਰਵਰ ਅਜੇ ਮਕਾਨ ਤੇ ਹਰੀਸ਼ ਚੌਧਰੀ ਵੀ ਮੌਜੂਦ ਸਨ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਸਵੇਰੇ 11 ਵਜੇ ਦਾ ਸਮਾਂ ਮਿਲਿਆ ਹੈ। ਸਹੁੰ ਚੁੱਕਣ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਨਗੇ।
ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈ
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣੇ ਜਾਣ ਨੂੰ ਲੈ ਕੇ ਵਧਾਈਆਂ ਦਿੱਤੀਆਂ ਹਨ। ਇਸ ਦੌਰਾਨ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਉਨ੍ਹਾਂ ਵਲੋਂ ਲਿਖਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਸੂਬੇ ਨੂੰ ਸੁਰੱਖਿਅਤ ਰੱਖਣ ਅਤੇ ਸਰਹੱਦ ਪਾਰ ਤੋਂ ਵੱਧਦੇ ਖਤਰੇ ਤੋਂ ਬਚਾਉਣ ਦੇ ਯੋਗ ਹੋਣਗੇ।



