ਚੰਡੀਗੜ੍ਹ: ਪੰਜਾਬ ਦਾ ਨਵੇਂ ਮੁੱਖ ਮੰਤਰੀ ਚੁਣੇ ਜਾਣ ਤੋਂ ਬਅਦ ਚਰਨਜੀਤ ਸਿੰਘ ਚੰਨੀ ਨੂੰ ਹਰ ਪਾਸਿਓਂ ਵਧਾਈਆਂ ਮਿਲਨੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਪਰ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਸੁਨੇਹਾ ਨਵੇਂ ਚੁਣੇ ਮੁੱਖ ਮੰਤਰੀ ਦੇ ਨਾਂ ਜਾਰੀ ਕੀਤਾ ਤੇ ਇਕ ਗੱਲ ਦਾ ਅਫਸੋਸ ਜਤਾਇਆ।
ਪੜੋ ਹੋਰ ਖਬਰਾਂ: ਚਰਨਜੀਤ ਸਿੰਘ ਚੰਨੀ ਦੀ ਪੰਜਾਬ CM ਵਜੋਂ ਨਵੀਂ ਪਾਰੀ ਦੀ ਸ਼ੁਰੂਆਤ, ਜਾਣੋ ਹੁਣ ਤੱਕ ਦਾ ਸਫਰ
ਕੈਪਟਨ ਅਮਰਿੰਦਰ ਸਿੰਘ ਵਲੋਂ ਰਵੀਨ ਠਕੁਰਾਲ ਨੇ ਟਵੀਟ ਕਰਦਿਆਂ ਕਿਹਾ ਕਿ ‘150 ਕਿਸਾਨਾਂ ਦੇ ਰਿਸ਼ਤੇਦਾਰਾਂ ਨੂੰ ਨਿੱਜੀ ਤੌਰ ‘ਤੇ ਨੌਕਰੀ ਦੇ ਪੱਤਰ ਨਾ ਸੌਂਪਣ ‘ਤੇ ਅਫਸੋਸ ਹੈ, ਜਿਨ੍ਹਾਂ ਨੇ ਖੇਤੀ ਬਿੱਲਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਈ ਸੀ। ਉਮੀਦ ਹੈ ਕਿ ਮੁੱਖ ਮੰਤਰੀ (ਨਿਯੁਕਤ) ਚਰਨਜੀਤ ਐੱਸ ਚੰਨੀ ਛੇਤੀ ਤੋਂ ਛੇਤੀ ਇਹ ਜ਼ਰੂਰੀ ਕੰਮ ਕਰਨਗੇ। ਮੈਂ ਨਿਆਂ ਦੀ ਲੜਾਈ ਵਿਚ ਕਿਸਾਨਾਂ ਦੇ ਨਾਲ ਖੜ੍ਹਾ ਹਾਂ’।
ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈ
ਦੱਸ ਦੀਏ ਕਿ ਕਾਂਗਰਸ ਹਾਈ ਕਮਾਨ ਵਲੋਂ ਸਹਿਮਤੀ ਤੋਂ ਬਾਅਦ ਨਵੇਂ ਚੁਣੇ ਮੁੱਖ ਮੰਤਰੀ ਅੱਜ ਪੰਜਾਬ ਰਾਜਪਾਲ ਨਾਲ ਮਿਲੇ। ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਭਲਕੇ 11 ਵਜੇ ਅਹੁਦੇ ਦੀ ਸਹੁੰ ਚੁੱਕਣਗੇ ਤੇ ਇਸ ਤੋਂ ਬਾਅਦ ਆਪਣੇ ਸਾਥੀਆਂ ਨਾਲ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਨਗੇ।
ਪੜੋ ਹੋਰ ਖਬਰਾਂ: ਭਲਕੇ 11 ਵਜੇ ਰਾਜਪਾਲ ਸਾਹਮਣੇ ਚਰਨਜੀਤ ਸਿੰਘ ਚੰਨੀ ਚੁੱਕਣਗੇ ਪੰਜਾਬ CM ਅਹੁਦੇ ਦੀ ਸਹੁੰ



