ਵੱਡੀ ਖਬਰ: ਬ੍ਰਹਮ ਮਹਿੰਦਰਾ ਨੇ ਡਿਪਟੀ ਸੀਐੱਮ ਬਣਨ ਤੋਂ ਕੀਤਾ ਇਨਕਾਰ

ਚੰਡੀਗੜ੍ਹ: ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਅਹੁਦੇ ਦੀ ਸਹੁੰ ਚੁੱਕਣ ਵਾਲੇ ਹਨ। ਇਸ ਨੂੰ ਲੈ ਕੇ ਉਨ੍ਹਾਂ ਦਾ ਕਾਫਲਾ ਰਾਜ…

ਚੰਡੀਗੜ੍ਹ: ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਅਹੁਦੇ ਦੀ ਸਹੁੰ ਚੁੱਕਣ ਵਾਲੇ ਹਨ। ਇਸ ਨੂੰ ਲੈ ਕੇ ਉਨ੍ਹਾਂ ਦਾ ਕਾਫਲਾ ਰਾਜ ਭਵਨ ਵੱਲ ਰਵਾਨਾ ਹੋ ਗਿਆ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬ੍ਰਹਮ ਮਹਿੰਦਰਾ ਨੇ ਡਿਪਟੀ ਸੀਐੱਮ ਬਣਨ ਤੋਂ ਇਨਕਾਰ ਕਰ ਦਿੱਤਾ ਹੈ।

ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈ

ਦੱਸ ਦਈਏ ਕਿ ਥੋੜੀ ਦੇਰ ਵਿਚ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣਗੇ। ਪੰਜਾਬ ਰਾਜਭਵਨ ਵਿਚ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਦਾਅਵਾ ਪੇਸ਼ ਕੀਤਾ ਹੈ। ਰਾਜਪਾਲ ਵਲੋਂ ਸਵੇਰੇ 11 ਵਜੇ ਸਹੁੰ ਚੁਕਵਾਈ ਜਾਵੇਗੀ। ਇਸ ਤੋਂ ਪਹਿਲਾਂ ਚੰਨੀ ਨੇ ਕਿਹਾ ਕਿ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਬੈਠਕ ਵਿਚ ਵਿਧਾਇਕਾਂ ਨੇ ਸਰਵਸੰਮਤੀ ਨਾਲ ਪ੍ਰਸਤਾਵ ਪਾਸ ਕੀਤੇ ਸਨ। ਇਸ ਦੀ ਅਗਲੀ ਕੜੀ ਵਿਚ ਹੁਣ ਰਾਜਪਾਲ ਨੂੰ ਦਾਅਵਾ ਪੇਸ਼ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਵੇਖਣਾ ਹੋਏਗਾ ਕਿ ਰਾਹੁਲ ਕੈਪਟਨ ਨੂੰ ਮਨਾਉਣਗੇ ਜਾਂ ਨਹੀਂ।

Leave a Reply

Your email address will not be published. Required fields are marked *