ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ, ਚੁੱਕੀ ਅਹੁਦੇ ਦੀ ਸਹੁੰ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਦਿੱਤੇ ਜਾਣ ਮਗਰੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ…

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਦਿੱਤੇ ਜਾਣ ਮਗਰੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਹੋਰ ਖਾਸ ਮਾਣ ਹਾਸਲ ਕੀਤਾ ਹੈ। ਉਹ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਹਨ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਨੇ ਵੀ ਉਪ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਹੈ।

ਪੜੋ ਹੋਰ ਖਬਰਾਂ: PM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋਵੇਗੀ ਨਿਲਾਮੀ, ਖੁਦ ਪ੍ਰਧਾਨ ਮੰਤਰੀ ਨੇ ਕੀਤੀ ਅਪੀਲ

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਦੇ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਹੁੰ ਚੁੱਕੀ ਇਸ ਦੌਰਾਨ ਉਨ੍ਹਾਂ ਦੇ ਨਾਲ ਨਵਜੋਤ ਸਿੰਘ ਸਿੱਧੂ ਸਣੇ ਕਈ ਦਿੱਗਜ ਨੇਤਾ ਮੌਜੂਦ ਸਨ। ਦੱਸ ਦਈਏ ਕਿ ਬੀਤੇ ਦਿਨ ਚਰਨਜੀਤ ਚੰਨੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਬੈਠਕ ਵਿਚ ਵਿਧਾਇਕਾਂ ਨੇ ਸਰਵਸੰਮਤੀ ਨਾਲ ਪ੍ਰਸਤਾਵ ਪਾਸ ਕੀਤੇ ਸਨ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਕਾਂਗਰਸ ਹਾਈ ਕਮਾਨ ਵਲੋਂ ਰਾਹੁਲ ਗਾਂਧੀ ਰਾਜ ਭਵਨ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ ਹੈ।

Leave a Reply

Your email address will not be published. Required fields are marked *