ਪ੍ਰੈੱਸ ਕਾਨਫਰੰਸ ਦੌਰਾਨ ਨਵੇਂ CM ਦੇ ਵੱਡੇ ਐਲਾਨ, ਕਿਸਾਨ ਅੰਦੋਲਨ, ਬਿਜਲੀ ਸਪਲਾਈ ‘ਤੇ ਵੀ ਕੀਤੀ ਗੱਲ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਦੌਰਾਨ…

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਦੇ ਨਾਲ ਨਵਜੋਤ ਸਿੰਘ ਸਿੱਧੂ ਸਣੇ ਕਈ ਸੀਨੀਅਰ ਕਾਂਗਰਸੀ ਮੰਤਰੀ ਵੀ ਮੌਜੂਦ ਹਨ।

ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਵਿਚ ਕਾਂਗਰਸ ਹਾਈ ਕਮਾਨ ਤੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ, ਹਰੀਸ਼ ਰਾਵਤ, ਕਾਂਗਰਸੀ ਹਾਈ ਕਮਾਨ ਤੇ ਨਵਜੋਤ ਸਿੰਘ ਸਿੱਧੂ ਨੂੰ ਇਕ ਆਮ ਬੰਦੇ ਨੂੰ ਇਥੋਂ ਤੱਕ ਲੈ ਆਂਦਾ, ਜਿਥੇ ਆਉਣ ਦਾ ਉਹ ਕਦੇ ਸੋਚ ਨਹੀਂ ਸਕਦਾ ਹੈ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਗਰੀਬਾਂ ਦੀ ਬਾਂਹ ਫੜਨ ਵਾਲੇ ਨੇਤਾ ਹਨ। ਇਸ ਦੌਰਾਨ ਉਨ੍ਹਾਂ ਅੱਗੇ ਕਿਹਾ ਕਿ ਮੈਂ ਦਿਲੋਂ ਪੰਜਾਬ ਕਾਂਗਰਸ ਦੇ ਸਾਰੇ ਮੈਂਬਰਾਂ ਤੇ ਪੰਜਾਬ ਦੀ ਜਨਤਾ ਦਾ ਹੱਥ ਜੋੜ ਕੇ ਧੰਨਵਾਦ ਕਰਦਾਂ ਹਾਂ। ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਸੇਵਾ ਦਾ ਮੌਕਾ ਮਿਲਿਆ ਹੈ। ਮੈਂ ਗਰੀਬਾਂ ਲਈ ਕੰਮ ਕਰਦਾਂ ਰਹਾਂਗਾ। ਪੰਜਾਬ ਦੀ ਸੇਵਾ ਕਰਨ ਵਾਲੇ ਹੀ ਮੈਨੂੰ ਆ ਕੇ ਮਿਲਣ। 

ਖੇਤੀ ਕਾਨੂੰਨਾਂ ਬਾਰੇ ਕੀਤੀ ਗੱਲ
ਇਸ ਦੌਰਾਨ ਨਵੇਂ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਖੜੇ ਹਨ। ਪੰਜਾਬ ਦੀ ਖੇਤੀ ਨੂੰ ਕਿਸੇ ਕੀਮਤ ਉੱਤੇ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਭ ਕੁਝ ਖੇਤੀ ਨਾਲ ਜੁੜਿਆ ਹੋਇਆ ਹੈ। ਕਿਸਾਨੀ ਨਾਲ ਹੀ ਪੰਜਾਬ ਖੁਸ਼ਹਾਲ ਹੈ। ਕਿਸਾਨਾਂ ਦੇ ਸੰਘਰਸ਼ ਲਈ ਉਹ ਸਭ ਕੁਝ ਵਾਰਨ ਲਈ ਤਿਆਰ ਹਨ। ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

ਹੋਰ ਵੱਡੇ ਐਲਾਨ
ਇਸ ਦੌਰਾਨ ਮੁੱਖ ਮੰਤਰੀ ਨੇ ਬਿਜਲੀ ਸਪਲਾਈ ਉੱਤੇ ਗੱਲ ਕਰਦਿਆਂ ਕਿਹਾ ਕਿ ਬਿਜਲੀ ਨਾਲ ਜੁੜੇ ਮਸਲੇ ਜਲਦੀ ਹੱਲ ਕੀਤੇ ਜਾਣਗੇ। ਇਸ ਦੌਰਾਨ ਕਿਸੇ ਵੀ ਗਰੀਬ ਦੀ ਪੈਸਿਆਂ ਦੀ ਘਾਟ ਕਾਰਨ ਕੁਨੈਕਸ਼ਨ ਕੱਟਿਆ ਨਹੀਂ ਜਾਵੇਗਾ। ਬਿਜਲੀ ਸਪਲਾਈ ਨੂੰ ਵੀ ਦਰੁਸਤ ਕੀਤਾ ਜਾਵੇਗਾ। ਬਿਜਲੀ ਦੇ ਬਿੱਲ ਵੀ ਘਟਾਏ ਜਾਣਗੇ। ਪੁਲਿਸ ਕਦੇ ਨਜਾਇਜ਼ ਕਿਸੇ ਨੂੰ ਤੰਗ ਨਹੀਂ ਕਰੇਗੀ। ਕਾਨੂੰਨ ਸਾਰਿਆਂ ਲਈ ਬਰਾਬਰ ਹੋਵੇਗਾ। ਪੰਜਾਬ ਦੀ ਜਨਤਾ ਨਾਲ ਮਿਲਣ ਦੀ ਸਰਕਾਰੀ ਅਧਿਕਾਰੀਆਂ ਨੂੰ ਦੋ ਦਿਨ ਪੱਕਾ ਸਮਾਂ ਰੱਖਣਾ ਪਵੇਗਾ। ਇਸ ਦੌਰਾਨ ਟਾਈਮ ਫਿਕਸ ਰੱਖਿਆ ਜਾਵੇਗਾ। ਸਾਰੇ ਸਰਕਾਰੀ ਮੁਲਾਜ਼ਮ ਸਮੇਂ ਦਾ ਰੱਖਣਗੇ ਧਿਆਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸੀ ਵਿਚਾਰਧਾਰਾ ਨਾਲ ਕੰਮ ਕੀਤਾ ਜਾਵੇਗਾ। ਏਕਤਾ ਤੇ ਅਖੰਡਤਾ ਦਾ ਧਿਆਨ ਰੱਖਿਆ ਜਾਵੇਗਾ। 

ਇਸ ਦੌਰਾਨ ਉਨ੍ਹਾਂ ਹੜਤਾਲਾਂ ਤੇ ਨਾਰਾਜ਼ ਮੁਲਾਜ਼ਮਾਂ ਨਾਂ ਵੀ ਸੁਨੇਜਾ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮ ਆਪਣੇ ਕੰਮਾਂ ਉੱਤੇ ਵਾਪਸ ਆਉਣ। ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਾਂ ਦੀਆਂ ਦਿੱਕਤਾਂ ਨੂੰ ਇਸੇ ਸਰਕਾਰ ਸਮੇਂ ਹੱਲ ਕੀਤਾ ਜਾਵੇਗਾ। 

ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਯਾਦ
ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਬਹੁਤ ਵਧੀਆ ਨੇਤਾ ਹਨ। ਅਸੀਂ ਉਨ੍ਹਾਂ ਦੇ ਬਾਕੀ ਕੰਮ ਪੂਰੇ ਕਰਾਂਗੇ। ਪੰਜਾਬ ਦੇ ਸਾਰੇ ਮੁੱਦੇ ਹੱਲ ਕੀਤੇ ਜਾਣਗੇ। ਉਹ ਵੀ ਇਸੇ ਸਰਕਾਰ ਵਿਚ। ਸੰਵਿਧਾਨ ਅੰਦਰ ਰਹਿ ਕੇ ਸਭ ਕੁਝ ਕੀਤਾ ਜਾਵੇਗਾ। ਪੰਜਾਬ ਕਾਂਗਰਸ ਇਕ ਪਾਰਦਰਸ਼ੀ ਸਰਕਾਰ ਰਹੇਗੀ।

 

Leave a Reply

Your email address will not be published. Required fields are marked *