ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੌੜਾ ਫਾਟਕ ਉੱਤੇ ਅੱਜ ਇਕ ਕੁੜੀ-ਮੁੰਡੇ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦੌਰਾਨ ਮਾਰੀ ਗਈ ਕੁੜੀ ਦੇ ਹੱਥਾਂ ਵਿਚ ਲਾਲ ਚੂੜਾ ਸੀ, ਜਿਸ ਤੋਂ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਦੋਵਾਂ ਦਾ ਨਵਾਂ ਵਿਆਹ ਹੋਇਆ ਸੀ। ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੜੋ ਹੋਰ ਖਬਰਾਂ: ਇਨਕਮ ਟੈਕਸ ਵਿਭਾਗ ਦੇ ‘ਸਰਚ ਆਪ੍ਰੇਸ਼ਨ’ ‘ਤੇ ਅਭਨੇਤਾ ਸੋਨੂ ਸੂਦ ਨੇ ਤੋੜੀ ਚੁੱਪੀ, ਕਿਹਾ…
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਜੌੜਾ ਫਾਟਕ ਉੱਤੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਜੋੜੇ ਨੇ ਅਚਾਨਕ ਟ੍ਰੇਨ ਅੱਗੇ ਛਾਲ ਮਾਰ ਦਿੱਤੀ। ਇਸ ਦੌਰਾਨ ਦੋਵਾਂ ਦੀ ਮੌਤ ਹੋ ਗਈ। ਮੌਜੂਦਾ ਹਾਲਾਤਾਂ ਤੋਂ ਅੰਦਾਜ਼ਾ ਲਾਇਆ ਗਿਆ ਹੈ ਕਿ ਦੋਵਾਂ ਦਾ ਨਵਾਂ ਵਿਆਹ ਹੋਇਆ ਸੀ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਦੋਵਾਂ ਦੀ ਪਹਿਚਾਨ ਨਹੀਂ ਹੋ ਸਕੀ ਹੈ। ਪੁਲਿਸ ਵਲੋਂ ਮਾਮਲੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੜੋ ਹੋਰ ਖਬਰਾਂ: ਡਿਪਟੀ CM ਓ.ਪੀ. ਸੋਨੀ ਦਾ ਵੱਡਾ ਬਿਆਨ, ਕਿਹਾ-‘ਪੰਜਾਬ ‘ਚ ਮੁੜ ਬਣੇਗੀ ਕਾਂਗਰਸ ਸਰਕਾਰ’



