ਜਲੰਧਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਓਕਸ ਫੋਰਡ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪੜੋ ਹੋਰ ਖਬਰਾਂ: IPL: ਪੰਜਾਬ ਕਿੰਗਸ ਨੂੰ ਹਰਾਉਣ ਤੋਂ ਬਾਅਦ ਕਪਤਾਨ ਸੰਜੂ ਸੈਮਸਨ ਨੂੰ ਝਟਕਾ, ਲੱਗਾ 12 ਲੱਖ ਦਾ ਜੁਰਮਾਨਾ
ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ, ਜਿਸ ਦੇ ਚਲਦਿਆਂ ਕੱਲ੍ਹ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੇ ਬਾਅਦ ਤੁਰੰਤ ਜਲੰਧਰ ਵਿਖੇ ਓਕਸ ਫੋਰਡ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਸਬੰਧੀ ਡਾ. ਗੁਰਬੀਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੜੋ ਹੋਰ ਖਬਰਾਂ: ਹਿਮਾਚਲ ‘ਚ ਕੋਰੋਨਾ ਦਾ ਵੱਡਾ ਵਿਸਫੋਟ, ਸਕੂਲ ‘ਚ 79 ਵਿਦਿਆਰਥੀ ਤੇ 3 ਸਟਾਫ ਮੈਂਬਰ ਨਿਕਲੇ ਪਾਜ਼ੇਟਿਵ

