ਚੰਡੀਗੜ੍ਹ : ਪੰਜਾਬ ਦੇ ਨਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਮੁੱਖ ਮੰਤਰੀ ਨਿਵਾਸ ਦੇ ਨੇੜੇ ਇੱਕ ਕੋਠੀ ਅਲਾਟ ਕੀਤੀ ਗਈ ਹੈ। ਸੈਕਟਰ-2 ਦੀ ਕੋਠੀ ਨੰਬਰ 50 ਜਿਸ ਵਿਚ ਏਜੀ ਅਤੁਲ ਨੰਦਾ ਨੇ ਆਪਣਾ ਦਫਤਰ ਬਣਾਇਆ ਸੀ,ਹੁਣ ਸੁਖਜਿੰਦਰ ਰੰਧਾਵਾ ਉੱਥੇ ਰਹਿਣਗੇ।
Also Read : ਪੰਜਾਬ ਦੇ ਮਸਲਿਆਂ ਨੂੰ ਅਣਗੌਲਿਆਂ ਕਰ ਕੁਰਸੀ ਦੀ ਜੰਗ ‘ਚ ਉਲਝੀ ਕਾਂਗਰਸ : ਸੁਖਬੀਰ ਬਾਦਲ
ਤੁਹਾਨੂੰ ਦੱਸ ਦੇਈਏ ਕਿ ਉਪ ਮੁੱਖ ਮੰਤਰੀ ਰੰਧਾਵਾ ਨੇ ਅਹੁਦਾ ਸੰਭਾਲਦੇ ਹੀ ਇੱਕ ਵੱਡਾ ਐਲਾਨ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇਗੀ। ਰਾਜ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।



