ਪੰਜਾਬ ਮੁੱਖ ਮੰਤਰੀ ਦੀ ਦਿੱਲੀ ਦਰਬਾਰ ‘ਚ ਮੁੜ ਹਾਜ਼ਰੀ, ਕੁਝ ਦੇਰ ਬਾਅਦ ਮੁੜ ਹੋਣਗੇ ਰਵਾਨਾ

ਚੰਡੀਗੜ੍ਹ: ਪੰਜਾਬ ਕੈਬਨਿਟ ਨੂੰ ਲੈ ਕੇ ਸੂਬਾ ਸਰਕਾਰ ਤੇ ਦਿੱਲੀ ਕਾਂਗਰਸ ਹਾਈ ਕਮਾਨ ਦੀਆਂ ਲਗਾਤਾਰ ਮੀਟਿੰਗਾਂ ਜਾਰੀ ਹਨ। ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਚਰਨਜੀਤ…

ਚੰਡੀਗੜ੍ਹ: ਪੰਜਾਬ ਕੈਬਨਿਟ ਨੂੰ ਲੈ ਕੇ ਸੂਬਾ ਸਰਕਾਰ ਤੇ ਦਿੱਲੀ ਕਾਂਗਰਸ ਹਾਈ ਕਮਾਨ ਦੀਆਂ ਲਗਾਤਾਰ ਮੀਟਿੰਗਾਂ ਜਾਰੀ ਹਨ। ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੁੜ ਦਿੱਲੀ ਦਰਬਾਰ ਦੀ ਹਾਜ਼ਰੀ ਭਰਨਗੇ। ਮਿਲੀ ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਸਾਢੇ 4 ਵਜੇ ਦਿੱਲੀ ਲਈ ਰਵਾਨਾ ਹੋਣਗੇ ਤੇ 6 ਵਜੇ ਦੇ ਕਰੀਬ ਉਨ੍ਹਾਂ ਦੀ ਹਾਈ ਕਮਾਨ ਨਾਲ ਮੀਟਿੰਗ ਹੈ।

ਪੜੋ ਹੋਰ ਖਬਰਾਂ: ਹਿਮਾਚਲ ਪ੍ਰਦੇਸ਼ ‘ਚ ਮੀਂਹ ਦਾ ਕਹਿਰ, ਬੀਤੇ 24 ਘੰਟਿਆਂ ਦੌਰਾਨ 10 ਲੋਕਾਂ ਦੀ ਮੌਤ

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਦੀ ਬੀਤੀ ਰਾਤ 4 ਘੰਟੇ ਮੀਟਿੰਗ ਚੱਲੀ। ਕਿਹਾ ਜਾ ਰਿਹਾ ਹੈ ਪੰਜਾਬ ਕੈਬਨਿਟ ਨੂੰ ਲੈਕੇ ਇਹ ਮੈਰਾਥਨ ਮੀਟਿੰਗ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਦੇ ਫੇਰਬਦਲ ਨੂੰ ਲੈਕੇ ਪੇਸ਼ ਕੀਤੀ ਗਈ ਲਿਸਟ ਉੱਤੇ ਆਖਰੀ ਮੋਹਰ ਲਾ ਦਿੱਤੀ ਗਈ ਹੈ। ਅੱਧੀ ਰਾਤ ਤੋਂ ਬਾਅਦ ਪੰਜਾਬ ਭਵਨ ਵਾਪਸ ਪੁੱਜੇ ਚੰਨੀ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ।

ਪੜੋ ਹੋਰ ਖਬਰਾਂ: ਦਿੱਲੀ ਦੀ ਰੋਹਿਣੀ ਕੋਰਟ ‘ਚ ਗੈਂਗਵਾਰ, ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ

ਪਤਾ ਲੱਗਿਆ ਹੈ ਕਿ ਇਸ ਲਿਸਟ ਵਿਚ ਅਮਰਿੰਦਰ ਖੇਮੇ ਦੇ ਕੁਝ ਵਜ਼ੀਰਾਂ ਨੂੰ ਛੱਡ ਕੇ ਬਾਕੀਆਂ ਨੂੰ ਮੁੜ ਸ਼ਾਮਲ ਕੀਤਾ ਜਾਵੇਗਾ। ਨਵੀਂ ਵਜ਼ਾਰਤ ਵਿਚ ਨੌਜਵਾਨ ਅਤੇ ਰਾਹੁਲ ਦੇ ਚਹੇਤੇ ਚਿਹਰੇ ਨਜ਼ਰ ਆਉਣਗੇ। ਕਿਆਸ ਲਾਏ ਜਾ ਰਹੇ ਹਨ ਕਿ ਸ਼ੁੱਕਰਵਾਰ ਸ਼ਾਮ ਨੂੰ ਜਾਂ ਸ਼ਨੀਵਾਰ ਨੂੰ ਇੰਨ੍ਹਾਂ ਕੈਬਨਿਟ ਮੰਤਰੀਆਂ ਦੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ।

ਪੜੋ ਹੋਰ ਖਬਰਾਂ: ਮੁਲਾਜ਼ਮਾਂ ਨੇ ਠੁਕਰਾਈ ਚਰਨਜੀਤ ਚੰਨੀ ਦੀ ਅਪੀਲ, ਚੱਕਾ ਜਾਮ ਕਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

Leave a Reply

Your email address will not be published. Required fields are marked *