ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਇਕ ਵਾਰ ਫਿਰ ਤੋਂ ਕਾਂਗਰਸ ਹਾਈਕਮਾਨ ਦੇ ਸੱਦੇ ਉੱਤੇ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ…

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਇਕ ਵਾਰ ਫਿਰ ਤੋਂ ਕਾਂਗਰਸ ਹਾਈਕਮਾਨ ਦੇ ਸੱਦੇ ਉੱਤੇ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਕਾਂਗਰਸ ਦੇ ਸੀਨੀਅਰ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਦਿੱਲੀ ਸੱਦਿਆ ਗਿਆ ਹੈ। 

ਪੜੋ ਹੋਰ ਖਬਰਾਂ: ਮਨਪ੍ਰੀਤ ਬਾਦਲ ਦੇ ਦਫਤਰ ਦੀ ਉੱਪਰੀ ਮੰਜ਼ਿਲ ‘ਤੇ ਬੈਂਕ ‘ਚ ਲੱਗੀ ਅੱਗ, ਕੰਪਿਊਟਰ ਤੇ ਫਰਨੀਚਰ ਸੜ ਕੇ ਸੁਆਹ

ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਹ ਤਿੰਨ ਦਿਨਾਂ ਵਿਚ ਦਿੱਲੀ ਦਾ ਤੀਜਾ ਗੇੜਾ ਹੈ। ਪੰਜਾਬ ਕੈਬਨਿਟ ਵਿਚ ਨਵੇਂ ਚਿਹਰਿਆਂ ਨੂੰ ਲੈ ਕੇ ਪੇਚ ਅਜੇ ਫਸਿਆ ਹੋਇਆ ਹੈ। ਦਿੱਲੀ ਵਿਚ ਪੰਜਾਬ ਕੈਬਨਿਟ ਵਿਚ ਪੁਰਾਣੇ ਚਿਹਰਿਆਂ ਨੂੰ ਲੈ ਕੇ ਮੰਥਨ ਜਾਰੀ ਹੈ। ਦੱਸ ਦਈਏ ਕਿ ਹਰ ਵਰਗ ਵਲੋਂ ਉਨ੍ਹਾਂ ਦੇ ਭਾਈਚਾਰੇ ਦੇ ਮੈਂਬਰਾਂ ਨੂੰ ਕੈਬਨਿਟ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਪੜੋ ਹੋਰ ਖਬਰਾਂ: ਜ਼ਹਿਰੀਲਾ ਹੋਇਆ ਸੰਗਰੂਰ ਦੇ ਪਿੰਡਾਂ ਦਾ ਪਾਣੀ, ਕਈ ਲੋਕ ਬੀਮਾਰ

Leave a Reply

Your email address will not be published. Required fields are marked *