ਮੁੱਖ ਮੰਤਰੀ ਚੰਨੀ ਦੀ ਰਾਜਪਾਲ ਨਾਲ ਮੁਲਾਕਾਤ ਖਤਮ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ

ਚੰਡੀਗੜ੍ਹ : ਚੰਨੀ ਦੀ ਨਵੀਂ ਕੈਬਿਨੇਟ ਦੀ ਲਿਸਟ ਤਿਆਰ ਹੋ ਚੁੱਕੀ ਹੈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਸ ਲਿਸਟ ‘ਤੇ ਮੋਹਰ ਲਾ ਦਿੱਤੀ ਜਾਵੇਗੀ ।ਮੁੱਖ…

ਚੰਡੀਗੜ੍ਹ : ਚੰਨੀ ਦੀ ਨਵੀਂ ਕੈਬਿਨੇਟ ਦੀ ਲਿਸਟ ਤਿਆਰ ਹੋ ਚੁੱਕੀ ਹੈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਸ ਲਿਸਟ ‘ਤੇ ਮੋਹਰ ਲਾ ਦਿੱਤੀ ਜਾਵੇਗੀ ।ਮੁੱਖ ਮੰਤਰੀ ਦੀ ਰਾਜਪਾਲ ਨਾਲ ਮੁਲਾਕਾਤ ਖਤਮ ਹੋ ਚੁੱਕੀ ਹੈ।ਇਸ ਦੌਰਾਨ ਮੁੱਖੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਵੀਂ ਕੈਬਨਿਟ ਦੀ ਲਿਸਟ ਰਾਜਪਾਲ ਨੂੰ ਸੌਂਪ ਦਿੱਤੀ ਹੈ ਅਤੇ ਕੱਲ੍ਹ ਸ਼ਾਮ 4:30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਜਾਣਕਾਰੀ ਮੁਤਾਬਿਕ ਚੰਨੀ ਦੀ ਕੈਬਨਿਟ ‘ਚ 7 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾਵੇਗਾ।  

Also Read : ਚੰਡੀਗੜ੍ਹ ਪਹੁੰਚੇ ਮੁੱਖ ਮੰਤਰੀ ਚੰਨੀ, ਅੱਜ ਹੋ ਸਕਦਾ ਹੈ ਨਵੇਂ ਮੰਤਰੀਆਂ ਦਾ ਐਲਾਨ

ਦੱਸਿਆ ਜਾ ਰਿਹਾ ਹੈ ਵਜ਼ਾਰਤ ਵਿਚ ਨਵੇਂ ਚਿਹਰਿਆਂ ਦੇ ਨਾਲ ਨਾਲ ਕੈਪਟਨ ਵਜ਼ਾਰਤ ਵਿਚ ਸ਼ਾਮਲ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਨ੍ਹਾਂ ਵਿਚੋਂ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਕਾਂਗੜ, ਸੁੰਦਰ ਸ਼ਾਮ ਅਰੋੜਾ, ਰਾਣਾ ਸੋਢੀ ਦੀ ਛੁੱਟੀ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ 7 ਨਵੇਂ ਚਿਹਰੇ ਕੈਬਨਿਟ ਵਿਚ ਸ਼ਾਮਲ ਕੀਤਾ ਗਏ ਹਨ, ਜਿਨ੍ਹਾਂ ਵਿਚ- ਰਾਜ ਕੁਮਾਰ ਵੇਰਕਾ , ਪ੍ਰਗਟ ਸਿੰਘ, ਰਾਣਾ ਗੁਰਜੀਤ, ਕੁਲਜੀਤ ਨਾਗਰਾ, ਰਾਜਾ ਵੜਿੰਗ, ਗੁਰਕੀਰਤ ਕੋਟਲੀ, ਸੰਗਤ ਸਿੰਘ ਗਿਲਜੀਆਂ ਦਾ ਨਾਮ ਸ਼ਾਮਲ ਹੈ। 

Leave a Reply

Your email address will not be published. Required fields are marked *