ਭਾਰਤ ਬੰਦ: ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ

ਜਲੰਧਰ- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ…

ਜਲੰਧਰ- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ ਪੂਰਨ ਅਸਰ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ।

ਪੜੋ ਹੋਰ ਖਬਰਾਂ: ਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਮਹਾਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਦੱਸ ਦੀਏ ਕਿ ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਹੇਠ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਦੀ ਅਗਵਾਈ ਹੇਠ ਭਾਰੀ ਗਿਣਤੀ ਵਿਚ ਕਿਸਾਨਾਂ ਨਾਲ ਜਲੰਧਰ ਜੰਮੂ-ਕੌਮੀ ਸ਼ਾਹ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। 

ਪੜੋ ਹੋਰ ਖਬਰਾਂ: ਨਰਿੰਦਰ ਤੋਮਰ ਦਾ ਗੱਲਬਾਤ ਦਾ ਸੱਦਾ, ਟਿਕੈਤ ਬੋਲੇ-‘ਖੇਤੀਬਾੜੀ ਮੰਤਰੀ ਰੱਟੂ’

ਕੇਂਦਰ ਅਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਉਥੇ ਹੀ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। 

ਪੜੋ ਹੋਰ ਖਬਰਾਂ: ਬੰਦ ਦੀ ਕਾਲ ਨੂੰ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਲੋਂ ਪੂਰਨ ਸਮਰਥਨ

Leave a Reply

Your email address will not be published. Required fields are marked *