ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ, ਵਿਚਾਰੇ ਜਾਣਗੇ ਕਈ ਮੁੱਦੇ

ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਵਜ਼ਾਰਤ ਦੀ ਪਹਿਲੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਬਨਿਟ ਦੇ…

ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਵਜ਼ਾਰਤ ਦੀ ਪਹਿਲੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਬਨਿਟ ਦੇ ਸਾਰੇ ਮੰਤਰੀ ਮੌਜੂਦ ਹਨ। ਦੱਸ ਦਈਏ ਕਿ ਇਹ ਮੀਟਿੰਗ ਸਵੇਰੇ ਸਾਢੇ 10 ਵਜੇ ਸ਼ੁਰੂ ਹੋਣੀ ਸੀ। ਇਸ ਮੀਟਿੰਗ ਵਿਚ ਪੰਜਾਬ ਨਾਲ ਸਬੰਧਿਤ ਕਈ ਮੁੱਦੇ ਵਿਚਾਰੇ ਜਾਣਗੇ। 

ਪੜੋ ਹੋਰ ਖਬਰਾਂ: ਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਮਹਾਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਤੁਹਾਨੂੰ ਦੱਸ ਦਈਏ ਕਿ ਅੱਜ ਪੰਜਾਬ ਦੀ ਨਵੀਂ ਵਜਾਰਤ ਵਜੋਂ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਜਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਰਜ਼ੀਆ ਸੁਲਤਾਨਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ ਨਾਭਾ (ਕਾਕਾ ਰਣਦੀਪ), ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜ਼ੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ ਨੇ ਅਹੁਦਿਆਂ ਦੀ ਸਹੁੰ ਚੁੱਕੀ। ਵਜ਼ੀਰਾਂ ਦੇ ਸਹੁੰ ਚੁੱਕਣ ਤੋਂ ਬਾਅਦ ਕਾਂਗਰਸ ਹਾਈ ਕਮਾਨ ਦੇ ਪੰਜਾਬ ਮਾਮਲਿਆਂ ਬਾਰੇ ਮੰਤਰੀ ਹਰੀਸ਼ ਰਾਵਤ ਨੇ ਨਵੀਂ ਕੈਬਨਿਟ ਨੂੰ ਵਧਾਈ ਵੀ ਦਿੱਤੀ।

ਪੜੋ ਹੋਰ ਖਬਰਾਂ: ਭਾਰਤ ਬੰਦ: ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਦਾਰੀ ਸੌਂਪੀ ਗਈ। ਇਸ ਦੇ ਨਾਲ ਹੀ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਅਹਿਮ ਜ਼ਿੰਮੇਦਾਰੀਆਂ ਸੌਂਪਦੇ ਹੋਏ ਉੱਪ ਮੁੱਖ ਮੰਤਰੀ ਅਹੁਦੇ ਦਿੱਤੇ ਗਏ।

Leave a Reply

Your email address will not be published. Required fields are marked *