ਪੰਜਾਬ ਕੈਬਨਿਟ ‘ਚ ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ, 1 ਅਕਤੂਬਰ ਨੂੰ ਹੋਵੇਗੀ ਅਗਲੀ ਬੈਠਕ

ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਦੇ ਮੁੱਦੇ ਉੱਤੇ ਚਰਚਾ ਕੀਤੀ…

ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਦੇ ਮੁੱਦੇ ਉੱਤੇ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਸਕੱਤਰੇਤ ‘ਚ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਦੀ ਸਿੱਧੀ ਐਂਟਰੀ ਬਾਰੇ ਵੀ ਫ਼ੈਸਲਾ ਲਿਆ ਗਿਆ ਹੈ।

ਪੜੋ ਹੋਰ ਖਬਰਾਂ: ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 26 ਹਜ਼ਾਰ ਮਾਮਲੇ, 16 ਹਜ਼ਾਰ ਸਿਰਫ ਕੇਰਲ ਤੋਂ

ਇਸ ਦੇ ਲਈ ਡਿਪਟੀ ਕਮਿਸ਼ਨਰ ਜਾਂ ਐਸ. ਡੀ.ਐੱਮ. ਤੋਂ ਦਾਖ਼ਲਾ ਕਾਰਡ ਬਣਵਾਏ ਜਾ ਸਕਣਗੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ‘ਚ ਦਾਖ਼ਲੇ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਕੈਬਨਿਟ ਮੀਟਿੰਗ ਦੌਰਾਨ ਪੂਰੀ ਤਰ੍ਹਾਂ ਕਿਸਾਨੀ ਮੁੱਦਾ ਛਾਇਆ ਰਿਹਾ ਅਤੇ ਕਿਸਾਨ ਦੇ ਮੁੱਦਿਆਂ ਨੂੰ ਲੈ ਕੇ ਹੀ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੁਣ ਇਕ ਅਕਤੂਬਰ ਨੂੰ ਹੋਵੇਗੀ।

ਪੜੋ ਹੋਰ ਖਬਰਾਂ: ਪੰਜਾਬ CM ਚੰਨੀ ਨੇ ਇਕ ਵਾਰ ਫਿਰ ਭਰਿਆ ਕਿਸਾਨਾਂ ਦੇ ਹੱਕ ‘ਚ ਹੁੰਗਾਰਾ, ਕੀਤੀ ਅਪੀਲ

Leave a Reply

Your email address will not be published. Required fields are marked *