ਚੰਡੀਗੜ੍ਹ: ਪੰਜਾਬ ਦੀ ਨਵੀਂ ਕੈਬਨਿਟ ਦੀ ਅੱਜ ਪਹਿਲੀ ਬੈਠਕ ਕੀਤੀ ਗਈ। ਇਸ ਦੌਰਾਨ ਕਿਸਾਨੀ ਮੁੱਦੇ ਨੂੰ ਮੁੱਖ ਰੱਖਦਿਆਂ ਵਿਚਾਰਿਆ ਗਿਆ। ਇਸ ਅਹਿਮ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਪੱਤਰਕਾਰਾਂ ਦੇ ਰੂ-ਬ-ਰੂ ਹੋਏ ਤੇ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੱਤੀ।
ਪੜੋ ਹੋਰ ਖਬਰਾਂ: ਰਹੋ ਸਾਵਧਾਨ! ਇਨ੍ਹਾਂ 40 ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਕੋਰੋਨਾ ਦਾ ਵਧੇਰੇ ਖਤਰਾ
ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿਚ ਸਭ ਤੋਂ ਪਹਿਲਾਂ ਤੇ ਮੁੱਖ ਮੁੱਦਾ ਕਿਸਾਨੀ ਦਾ ਰਿਹਾ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਇਸ ਗੱਲ ਉੱਤੇ ਵੀ ਚਰਚਾ ਹੋਈ ਕਿ ਕਿਸ ਤਰ੍ਹਾਂ ਕੇਂਦਰ ਦੇ ਤਿੰਨ ਖੇਤੀ ਬਿੱਲਾਂ ਉੱਤੇ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਲਈ ਦਬਾਅ ਬਣਾਇਆ ਜਾਵੇ। ਪੰਜਾਬ ਮੁੱਖ ਮੰਤਰੀ ਨੇ ਕਿਸਾਨਾਂ ਦੇ ਭਾਰਤ ਬੰਦ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ ਇਸੇ ਹਫਤੇ ਵਿਚ ਮੰਤਰੀਆਂ ਨੂੰ ਜਿਹੜੇ ਇਲਾਕੇ ਦਿੱਤੇ ਜਾਣਗੇ ਉਹ ਉਨ੍ਹਾਂ ਵਿਚ ਜਾ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਜਾਂ ਨੌਕਰੀ ਪੁਖਤਾ ਕਰਨਗੇ। ਜੇਕਰ ਕਿਸੇ ਦਾ ਬਕਾਇਆ ਰਹਿੰਦਾ ਹੈ ਉਹ ਵੀ ਜਲਦ ਦਿੱਤਾ ਜਾਵੇਗਾ।
ਪੜੋ ਹੋਰ ਖਬਰਾਂ: ਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ 65 ਸਾਲਾ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ
ਦੇਖੋ ਹੋਰ ਕੀ ਬੋਲੇ ਕੈਬਨਿਟ ਮੰਤਰੀ ਰਾਜਾ ਵੜਿੰਗ



