ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਤਾਜ਼ਾ ਭਾਅ

ਚੰਡੀਗੜ੍ਹ- ਸਰਕਾਰੀ ਤੇਲ ਕੰਪਨੀਆਂ ਨੇ 28 ਸਤੰਬਰ 2021 ਮੰਗਲਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਹੈ। ਅੱਜ ਡੀਜ਼ਲ ਦੀ ਕੀਮਤ 50…

ਚੰਡੀਗੜ੍ਹ- ਸਰਕਾਰੀ ਤੇਲ ਕੰਪਨੀਆਂ ਨੇ 28 ਸਤੰਬਰ 2021 ਮੰਗਲਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਹੈ। ਅੱਜ ਡੀਜ਼ਲ ਦੀ ਕੀਮਤ 50 ਤੋਂ 53 ਪੈਸੇ ਵਧ ਗਈ ਹੈ, ਜਦੋਂ ਕਿ ਪੈਟਰੋਲ ਦੀ ਕੀਮਤ 20 ਤੋਂ 21 ਪੈਸੇ ਵਧ ਗਈ ਹੈ।

Read More: ਜੰਮੂ ਦੇ ਨਿੱਜੀ ਸਕੂਲ ‘ਚ 32 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.39 ਰੁਪਏ ਅਤੇ ਡੀਜ਼ਲ ਦੀ ਕੀਮਤ 89.57 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.47 ਰੁਪਏ ਅਤੇ ਡੀਜ਼ਲ ਦੀ ਕੀਮਤ 97.21 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 101.87 ਰੁਪਏ ਅਤੇ ਡੀਜ਼ਲ ਦੀ ਕੀਮਤ 92.67 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ 99.15 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.17 ਰੁਪਏ ਪ੍ਰਤੀ ਲੀਟਰ ਹੈ।

Read More: DCP ਦੇ ਪੈਰ ‘ਤੇ ਚੜ੍ਹੀ ਕਿਸਾਨ ਨੇਤਾ ਦੀ ਗੱਡੀ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ।  ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ – RSP ਪੈਟਰੋਲ ਪੰਪ ਡੀਲਰ ਕੋਡ।

Read More: ਪੰਜਾਬ CM ਦੀ DGP ਨੂੰ ਚਿੱਠੀ, ਤੁਰੰਤ ਆਪਣੇ ਸੁਰੱਖਿਆ ਅਮਲੇ ਨੂੰ ਘਟਾਉਣ ਦੇ ਦਿੱਤੇ ਹੁਕਮ

Leave a Reply

Your email address will not be published. Required fields are marked *