ਕਸ਼ਮੀਰ ‘ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, 1 ਢੇਰ

ਕਸ਼ਮੀਰ: ਸੁਰੱਖਿਆ ਬਲਾਂ ਨੇ ਜੰਮੂ -ਕਸ਼ਮੀਰ ਦੇ ਉੜੀ ‘ਚ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਕਸ਼ਮੀਰ ਦੇ ਉੜੀ…

ਕਸ਼ਮੀਰ: ਸੁਰੱਖਿਆ ਬਲਾਂ ਨੇ ਜੰਮੂ -ਕਸ਼ਮੀਰ ਦੇ ਉੜੀ ‘ਚ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਕਸ਼ਮੀਰ ਦੇ ਉੜੀ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਅੱਤਵਾਦੀ ਨੂੰ ਫੌਜ ਨੇ ਫੜ ਲਿਆ।

Read More : ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਖਟਕੜਕਲਾਂ ਪਹੁੰਚੇ CM ਚੰਨੀ

ਇਸ ਦੌਰਾਨ ਫੌਜੀਆਂ ਨੇ ਆਪਰੇਸ਼ਨ ਵਿੱਚ ਦੂਜੇ ਅੱਤਵਾਦੀ ਨੂੰ ਮਾਰ ਦਿੱਤਾ ਹੈ। ਫ਼ੌਜ ਨੇ ਘੁਸਪੈਠ ਦੀਆਂ ਤਿੰਨ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪਿਛਲੇ ਇੱਕ ਹਫ਼ਤੇ ਵਿੱਚ ਉੜੀ ਅਤੇ ਰਾਮਪੁਰ ਸੈਕਟਰਾਂ ਵਿੱਚ ਕਈ ਆਪਰੇਸ਼ਨ ਕੀਤੇ ਹਨ।

Read More: 30 ਸਤੰਬਰ ਨੂੰ ਪੰਜਾਬ ਦੌਰੇ ਉੱਤੇ ਆਉਣਗੇ ‘ਆਪ’ ਸੁਪਰੀਮੋ ਕੇਜਰੀਵਾਲ

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਕੱਲ੍ਹ ਇੱਕ ਲਾਈਵ ਆਪਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਅਤੇ ਇੱਕ ਹੋਰ ਪਾਕਿਸਤਾਨੀ ਅੱਤਵਾਦੀ ਫੜਿਆ ਗਿਆ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਫੌਜ ਨੇ ਤਿੰਨ ਘੁਸਪੈਠੀਆਂ ਨੂੰ ਮਾਰ ਦਿੱਤਾ ਸੀ। ਉਨ੍ਹਾਂ ਕੋਲੋਂ ਪੰਜ ਏਕੇ ਰਾਈਫਲਾਂ ਅਤੇ 70 ਗ੍ਰਨੇਡਾਂ ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ।

Read More: ਰਾਕੇਸ਼ ਟਿਕੈਤ ਨੇ ਪੰਜਾਬ ਦੇ ਨਵੇਂ CM ਨੂੰ ਯਾਦ ਕਰਾਏ ਪੁਰਾਣੇ CM ਦੇ ਵਾਅਦੇ

Leave a Reply

Your email address will not be published. Required fields are marked *