ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ‘ਚ ਅਸਤੀਫਿਆਂ ਦੀ ਝੜੀ ਲੱਗ ਗਈ ਹੈ। ਸਿੱਧੂ ਅਤੇ ਗੁਲਜ਼ਾਰ ਇੰਦਰ ਚਹਿਲ ਤੋਂ ਬਾਅਦ ਹੁਣ ਕੇਬਟਿਨ ਮੰਤਰੀ ਰਜਿਆ ਸੁਲਤਾਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਰਾਂਹੀ ਦਿੱਤੀ ਹੈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਦੇ ਸਮਝੌਤਾ ਨਹੀਂ ਕਰਨਗੇ। ਇਸ ਦੌਰਾਨ ਉਨ੍ਹਾਂ ਇਕ ਚਿੱਠੀ ਵੀ ਸਾਂਝੀ ਕੀਤੀ ਜੋ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਨਵੀਂ ਕੈਬਨਿਟ ਤੋਂ ਖੁਸ਼ ਨਹੀਂ ਸਨ। ਜਿਸ ਤੋਂ ਬਾਅਦ ਨਵਜੋਤ ਸਿੱਧੂ ਦੇ ਸਾਥੀ ਅਤੇ ਖਜਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ
Also Read : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ




