ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ‘ਚ ਅਸਤੀਫਿਆਂ ਦੀ ਝੜੀ ਲੱਗ ਗਈ ਹੈ। ਸਿੱਧੂ,ਗੁਲਜ਼ਾਰ ਇੰਦਰ ਚਹਿਲ ਅਤੇ ਕੈਬਨਿਟ ਮੰਤਰੀ ਰਜਿਆ ਸੁਲਤਾਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਰਨਲ ਸੱਕਤਰ ਯੋਗਿੰਦਰ ਢੀਂਗੜਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ।
Also Read : ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਨੇ ਵੀ ਦਿੱਤਾ ਅਸਤੀਫਾ
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਦੇ ਸਮਝੌਤਾ ਨਹੀਂ ਕਰਨਗੇ। ਇਸ ਦੌਰਾਨ ਉਨ੍ਹਾਂ ਇਕ ਚਿੱਠੀ ਵੀ ਸਾਂਝੀ ਕੀਤੀ ਜੋ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਨਵੀਂ ਕੈਬਨਿਟ ਤੋਂ ਖੁਸ਼ ਨਹੀਂ ਸਨ। ਜਿਸ ਤੋਂ ਬਾਅਦ ਨਵਜੋਤ ਸਿੱਧੂ ਦੇ ਸਾਥੀ ਅਤੇ ਖਜਾਨਚੀ ਗੁਲਜ਼ਾਰ ਇੰਦਰ ਚਾਹਲ,ਅਤੇ ਰਜ਼ੀਆ ਸੁਲਤਾਨ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ ।



