ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਅਮਰਿੰਦਰ ਸਿੰਘ, ਜਿਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਇਹ ਕਹਿ ਕੇ ਅਸਤੀਫੇ ਦੇ ਦਿੱਤੇ ਸੀ ਕਿ ਉਨ੍ਹਾਂ ਨੇ…

ਚੰਡੀਗੜ੍ਹ : ਅਮਰਿੰਦਰ ਸਿੰਘ, ਜਿਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਇਹ ਕਹਿ ਕੇ ਅਸਤੀਫੇ ਦੇ ਦਿੱਤੇ ਸੀ ਕਿ ਉਨ੍ਹਾਂ ਨੇ ਕਾਂਗਰਸ ਵਿੱਚ ਅਪਮਾਨਿਤ ਮਹਿਸੂਸ ਕੀਤਾ ਸੀ। ਉਨ੍ਹਾਂ ਨੇ ਅੱਜ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨਾਲ ਅਮਰਿੰਦਰ ਸਿੰਘ ਦੀਆਂ ਯੋਜਨਾਵਾਂ ਬਾਰੇ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ । 

Also Read : ਦੇਸ਼ ‘ਚ ਮੁੜ ਵੱਧੇ ਕੋਰੋਨਾ ਮਾਮਲੇ, ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 23 ਹਜ਼ਾਰ ਤੋਂ ਵਧੇਰੇ ਮਾਮਲੇ

ਅਮਰਿੰਦਰ ਨੇ ਸ਼ਾਹ ਨਾਲ ਮੁਲਾਕਾਤ ਕੀਤੀ
ਇਸ ਦੇ ਨਾਲ ਹੀ, ਪੰਜਾਬ ਵਿੱਚ ਚੱਲ ਰਹੀ ਰਾਜਨੀਤਕ ਉਥਲ-ਪੁਥਲ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ  ਦੇ ਸੀਨੀਅਰ ਨੇਤਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦਰਮਿਆਨ ਮੁਲਾਕਾਤ ਲਗਭਗ 45 ਮਿੰਟ ਤੱਕ ਚੱਲੀ। ਹਾਲਾਂਕਿ,ਕੱਲ੍ਹ ਹੀ, ਕੈਪਟਨ ਸਿੰਘ ਨੇ ਕਿਹਾ ਸੀ ਕਿ ਉਹ ਮੰਗਲਵਾਰ ਨੂੰ ਚੰਡੀਗੜ੍ਹ ਤੋਂ ਨਿੱਜੀ ਦੌਰੇ ਤੇ ਆਏ ਸਨ ਅਤੇ ਉਨ੍ਹਾਂ  ਦੇ ਦੌਰੇ ਦਾ ਕੋਈ ਸਿਆਸੀ ਕਾਰਨ ਨਹੀਂ ਸੀ । 

Also Read : ਦੇਸ਼ ‘ਚ ਮੁੜ ਵਧੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੀ ਕੀਮਤ

ਉਨ੍ਹਾਂ ਨੇ ਆਪਣਾ ਸਮਾਨ ਮੁੱਖ ਮੰਤਰੀ ਦੀ ਰਿਹਾਇਸ਼ ਕਪੂਰਥਲਾ ਹਾਊਸ ਤੋਂ ਹਟਾ ਕੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਖਾਲੀ ਕਰ ਦਿੱਤਾ ਸੀ ।  ਦਿਨ ਭਰ ਇਹ ਕਿਆਸਅਰਾਈਆਂ ਚੱਲ ਰਹੀਆਂ ਸਨ ਕਿ ਕੈਪਟਨ ਸਿੰਘ ਸ੍ਰੀ ਸ਼ਾਹ ਅਤੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੂੰ ਮਿਲਣ ਜਾ ਰਹੇ ਹ , ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰਦੀਆਂ ਕਿਹਾ ਕਿ ਜਦੋਂ ਉਹ ਕਿਸੇ ਨੂੰ ਮਿਲਣਾ ਚਾਹੁਣਗੇ, ਤਾਂ ਉਹ ਖੁਲ੍ਹੇਆਮ ਜਾਣਗੇ ਅਤੇ ਗੁਪਤ ਨਹੀਂ ।

Leave a Reply

Your email address will not be published. Required fields are marked *