ਹਰਿਆਣਾ : ਗਾਂਧੀ ਜੰਯਤੀ ਦੇ ਮੌਕੇ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੱਡਾ ਬਿਆਨ ਦਿੱਤਾ ਹੈ।ਅਨਿਲ ਵਿਚ ਨੇ ਕਿਸਾਨਾਂ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਗਾਂਧੀ ਦੇ ਦੇਸ਼ ‘ਚ ਹਿੰਸਕ ਅੰਦੋਲਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ। ਝੋਨੇ ਦੀ ਸਰਕਾਰੀ ਖਰੀਦ ਵਿਚ ਦੇਰੀ ਹੋਣ ‘ਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
Also Read : ਲੱਦਾਖ ਦੀ ਧਰਤੀ ਤੋਂ ਬੋਲੇ ਨਰਵਣੇ, ‘ਕੰਟਰੋਲ ਵਿਚ ਹਾਲਾਤ, ਚੁਣੌਤੀ ਲਈ ਤਿਆਰ’
ਅਨਿਲ ਵਿਚ ਨੇ ਕੀ ਕਿਹਾ?
ਅਨਿਲ ਵਿਚ ਨੇ ਟਵੀਟ ਕਰਕੇ ਕਿਹਾ ਹੈ ਕਿ,”ਕਿਸਾਨ ਅੰਦੋਲਨ ਦਿਨ ਪ੍ਰਤੀ ਹਿੰਸਕ ਹੁੰਦਾ ਜਾ ਰਿਹਾ ਹੈ।ਮਹਾਤਮਾ ਗਾਂਧੀ ਦੇ ਦੇਸ਼ ਵਿਚ ਹਿੰਸਕ ਅੰਦੋਲਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ।ਕਿਸਾਨ ਨੇਤਾ ਆਪਣੇ ਅੰਦੋਲਨ ਨੂੰ ਕੰਟਰੋਲ ਵਿਚ ਰੱਖਣ।”
ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ ਕਿਸਾਨ
ਦੱਸ ਦਈਏ ਕਿ ਕੇਂਦਰ ਸਰਕਾਰ ਦੇੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਪਿਛਲੇ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਰਾਜਧਾਨੀ ਦਿੱਲੀ,ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ ਤੇ ਡੇਰੇ ਲਾ ਕੇ ਬੈਠੇ ਹਨ।ਇੱਕ ਸਾਲ ਦੇ ਅੰਦਰ ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ।ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ।




