ਝੋਨੇ ਦੀ ਖਰੀਦ ‘ਚ ਦੇਰੀ ਨੂੰ ਲੈਕੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥੀ

ਸੰਗਰੂਰ : ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ’ਚ ਕੀਤੀ ਗਈ ਦੇਰੀ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਨੂੰ…

ਸੰਗਰੂਰ : ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ’ਚ ਕੀਤੀ ਗਈ ਦੇਰੀ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਨੂੰ ਲੈ ਸੰਯੁਕਤ ਕਿਸਾਨ ਮੋਰਚੇ ਵਲੋਂ ਵੀ ਅੱਜ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ’ਤੇ ਅੱਜ ਭਗਵੰਤ ਮਾਨ ਨੇ ਵੀ ਟਵੀਟ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਲਵਾਰਿਸ਼ ਛੱਡ ਦਿੱਤਾ ਗਿਆ ਹੈ ਅਤੇ ਭਗਵੰਤ ਮਾਨ ਵਲੋਂ ਕੇਜਰੀਵਾਲ ਦਾ ਟਵੀਟ ਵੀ ਸਾਂਝਾ ਕੀਤਾ ਗਿਆ ਹੈ, ਜਿਸ ’ਚ ਕੇਜਰੀਵਾਲ ਨੇ ਕਿਹਾ ਕਿ ‘ਪੰਜਾਬ ਦੇ ਕਿਸਾਨ ਬਹੁਤ ਪਰੇਸ਼ਾਨ ਹਨ, ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ।

Also Read : ਝੋਨੇ ਦੀ ਖਰੀਦ ‘ਚ ਦੇਰੀ ‘ਤੇ ਕਰਨਾਲ ‘ਚ CM ਖੱਟੜ ਦੇ ਘਰ ਕਿਸਾਨਾਂ ਦਾ ਹੱਲਾ ਬੋਲ, ਵਾਟਰ ਕੈਨਨ ਦੀ ਵਰਤੋਂ

ਕਿਸਾਨ ਆਪਣੇ ਟਰੈਕਟਰਾਂ ਸਣੇ ਲੱਖਾਂ ਕੁਇੰਟਲ ਝੋਨਾ ਲੈ ਕੇ ਮੰਡੀਆਂ ਦੇ ਬਾਹਰ ਖੜ੍ਹਾ ਹੈ। ਸਰਕਾਰ ਨੂੰ ਅਪੀਲ ਹੈ, ਕੱਲ੍ਹ ਤੋਂ ਹੀ ਝੋਨੇ ਦੀ ਖਰੀਦ ਸ਼ੁਰੂ ਕਰਵਾਓ। ਕਾਂਗਰਸ ਸਰਕਾਰ ਨੂੰ ਵੀ ਆਪਣਾ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ।’ ਦੱਸ ਦੇਈਏ ਕਿ ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨ ਬਹੁਤ ਚਿੰਤਤ ਹਨ।ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲਬਾਤ ਕੀਤੀ ਸੀ ਪਰ ਅਜੇ ਤੱਕ ਮਸਲੇ ਦਾ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਕਿਸਾਨਾਂ ਵਿਚ ਨਾਰਾਜ਼ਗੀ ਹੈ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਸ ਵਜੋਂ ਅੱਜ ਕਾਂਗਰਸੀ ਤੇ ਭਾਜਪਾ ਵਿਧਾਇਕਾਂ ਦੇ ਘਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *