ਚੰਡੀਗੜ੍ਹ : ਕਿਸਾਨਾਂ ਦੇ ਹੱਕ ਵਿਚ ਪੰਜਾਬ ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੰਘ ਸਿੱਧੂ ਸਣੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਹ ਕਾਂਗਰਸੀ ਆਗੂ ਕੇਂਦਰ ਦੇ ਖੇਤੀ ਕਾਨੂੰਨਾਂ ਤੇ ਲਖੀਮਪੁਰ ਵਿਚ ਵਾਪਰੀ ਘਟਨਾ ਦਾ ਵਿਰੋਧ ਕਰ ਰਹੇ ਸਨ।
Also Read : ਲਖੀਮਪੁਰ ਖੀਰੀ ਦੀ ਘਟਨਾ ਤੋਂ ਬਾਅਦ ਸਿੱਧੂ ਦਾ ਐਕਸ਼ਨ, ਰਾਜਭਵਨ ਬਾਹਰ ਲਾਇਆ ਧਰਨਾ
ਦੱਸ ਦਈਏ ਕਿ ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਦੇ ਵਿਰੋਧ ਵਿਚ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਰਾਜਭਵਨ ਦੇ ਬਾਹਰ ਧਰਨਾ ਲਾਇਆ ਸੀ। ਇਸ ਦੌਰਾਨ ਉਨ੍ਹਾਂ ਕਿਸਾਨ ਪੱਖੀ ਤੇ ਕੇਂਦਰ ਸਰਕਾਰ ਵਿਰੋਧੀ ਨਾਅਰੇ ਵੀ ਲਾਏ। ਨਵਜੋਤ ਸਿੰਘ ਸਿੱਧੂ ਦੇ ਨਾਲ ਇਸ ਦੌਰਾਨ ਵਰਿੰਦਰ ਸਿੰਘ ਢਿੱਲੋ ਸਣੇ ਕਈ ਕਾਂਗਰਸੀ ਆਗੂ ਵੀ ਮੌਜੂਦ ਸਨ। ਸਿੱਧੂ ਨੇ ਜਿਥੇ ਕਾਲੇ ਕਾਨੂੰਨਾਂ ਨੂੰ ਖਤਮ ਕਰਨ ਦੀ ਮੰਗ ਕੀਤੀ ਉਥੇ ਹੀ ਕੇਂਦਰ ਸਰਕਾਰ ਦੀ ਧੱਕੇਸਾਹੀ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੋ ਮਰਜ਼ੀ ਹੋ ਜਾਵੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਲਖੀਮਪੁਰ ਵਿਚ ਵਾਪਰੀ ਘਟਨਾ ਵਿਚ ਹੁਣ ਤੱਕ 8 ਕਿਸਾਨਾਂ ਦੀ ਮੌਤ ਹੋਈ ਹੈ।



