ਲਖੀਮਪੁਰ ਖੀਰੀ ਘਟਨਾ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਕੀਤਾ ਬਿਆਨ, ਕੀਤੀ ਇਹ ਮੰਗ

ਅੰਮ੍ਰਿਤਸਰ : ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਲਖੀਮਪੁਰ ਖੀਰੀ (ਯੂ.ਪੀ) ਵਿਖੇ…

ਅੰਮ੍ਰਿਤਸਰ : ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

Also Read : SC ਦਾ ਕਿਸਾਨਾਂ ਨੂੰ ਸਵਾਲ : ਖੇਤੀ ਕਾਨੂੰਨਾਂ ‘ਤੇ ਅਸੀਂ ਰੋਕ ਲਾਈ ਹੈ, ਫਿਰ ਵਿਰੋਧ ਕਿਸ ਗੱਲ ਦਾ?

ਇਸ ਦੌਰਾਨ ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਵਿਚ ਜਿਹੜੇ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ, ਉਹ ਬਹੁਤ ਹੀ ਦੁਖਦਾਈ ਹਨ।ਇਸ ਦੇ ਨਾਲ ਹੀ ਸਿੰਘ ਸਾਹਿਬ ਜੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਘਟਨਾ ਦੀ ਤੁਰੰਤ ਹੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਦਾ ਪਤਾ ਲਗਾਉਣਾ ਚਾਹੀਦਾ ਹੈ ਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਵੀ ਆਦੇਸ਼ ਕੀਤਾ ਗਿਆ ਹੈ ਕਿ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਇਸ ਘਟਨਾ ਦਾ ਜਾਇਜ਼ਾ ਲੈਣ ਲਈ ਸਪੈਸ਼ਲ਼ ਟੀਮ ਭੇਜੀ ਜਾਵੇ।

Leave a Reply

Your email address will not be published. Required fields are marked *