ਯੂਪੀ : ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਵਿੱਚ ਸੁਲ੍ਹਾ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਵਿਰੁੱਧ FIR ਦਰਜ ਕੀਤੀ ਗਈ ਹੈ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਅਸਤੀਫਾ ਸਾਡੀ ਮੰਗ ਹੈ। ਸਰਕਾਰ ਕੋਲ ਅੱਠ ਦਿਨ ਹਨ। ਉਸ ਤੋਂ ਬਾਅਦ ਅਸੀਂ ਆਪਣਾ ਫੈਸਲਾ ਲਵਾਂਗੇ।
Also Read : ਪੰਜਾਬ ਸਰਕਾਰ ਦਾ 3 ਲੱਖ ਤੋਂ ਵਧੇਰੇ ਪੈਨਸ਼ਨ ਧਾਰਕਾਂ ਨੂੰ ਵੱਡਾ ਤੋਹਫਾ
ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਸਰਕਾਰ ਨਾਲ ਪੈਸਿਆਂ ਨੂੰ ਲੈਕੇ ਕੋਈ ਸਮਝੌਤਾ ਨਹੀਂ ਹੋਇਆ ਹੈ। ਜੇ ਸਰਕਾਰ ਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਪੈਸੇ ਦੇਕੇ ਸਾਨੂੰ ਮਨਾ ਲਿਆ ਹੈ ਤਾਂ ਉਹ ਆਪਣਾ ਅਕਾਊਂਟ ਨੰਬਰ ਭੇਜਣ ਅਸੀ ਉਨ੍ਹਾਂ ਦੇ ਅਕਾਊਂਟ ‘ਚ ਪੈਸੇ ਵਾਪਸ ਭੇਜ ਦਵਾਂਗੇ। ਸਾਡੀ ਮੰਗ ਹੈ ਕਿ ਦੋਸ਼ੀਆਂ ਖਿਲਾਫ ਕਾਰਵਾਈਤੀ ਜਾਵੇ ਅਤੇ ਅਜੈ ਮਿਸ਼ਰਾ ਆਪਣਾ ਅਸਤੀਫਾ ਦੇਣ।
Also Read : ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਸੂਚੀ
ਇਸ ਤੋਂ ਪਹਿਲਾਂ ਵੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ
ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਟਵੀਟ ਕੀਤਾ ਸੀ, “ਲਖੀਮਪੁਰ ਖੀਰੀ ਵਿੱਚ ਫੈਸਲਾ ਅੰਦੋਲਨ ਦਾ ਅੰਤ ਨਹੀਂ ਹੈ। ਮੰਤਰੀ ਨੂੰ ਸਰਕਾਰ ਤੋਂ ਬਰਖਾਸਤ ਕਰਕੇ ਮੰਤਰੀ ਅਤੇ ਉਸਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਨੂੰ ਆਪਣੇ ਵਾਅਦੇ ਨਿਰਧਾਰਤ ਸਮੇਂ ਦੇ ਅੰਦਰ ਪੂਰੇ ਕਰਨੇ ਚਾਹੀਦੇ ਹਨ।



