ਚੰਡੀਗੜ੍ਹ: ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਸਾਂਝੀ ਕੀਤੀ ਗਈ ਹੈ। ਜਗਰੂਪ ਸਿੰਘ ਸੇਖਵਾਂ ਨੇ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਸਵਾਸ ਤਿਆਗ ਗਏ ਹਨ।
ਦੱਸ ਦਈਏ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਹ 71 ਸਾਲ ਦੇ ਸਨ। ਜਾਣਕਾਰੀ ਅਨੁਸਾਰ ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਐਸਕਾਰਟ ਹਸਪਤਾਲ ਚੰਡੀਗੜ੍ਹ ਵਿਖੇ ਦਿਹਾਂਤ ਹੋਇਆ ਹੈ। ਇਸ ਸਬੰਧੀ ਉਨ੍ਹਾਂ ਦੇ ਸਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇਦਾਰ ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ।




