ਯੂਪੀ : ਯੂਪੀ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਡਬਲ ਡੇਕਰ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ 50 ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਥਾਣਾ ਦੇਵਾ ਅਧੀਨ ਆਉਂਦੇ ਮਾਟੀ ਖੇਤਰ ਵਿੱਚ ਵਾਪਰਿਆ ਹੈ।
Also Read : ਲਖੀਮਪੁਰ ਖੀਰੀ ਪਹੁੰਚੇ ਰਾਹੁਲ ਤੇ ਪ੍ਰਿਅੰਕਾ ਗਾਂਧੀ, ਪੰਜਾਬ CM ਵੀ ਨਾਲ ਮੌਜੂਦ
ਖਬਰਾਂ ਅਨੁਸਾਰ ਡਬਲ ਡੇਕਰ ਬੱਸ ਦਿੱਲੀ ਤੋਂ ਗੋਂਡਾ-ਬਹਰਾਇਚ ਜਾ ਰਹੀ ਸੀ। ਹਾਦਸੇ ਤੋਂ ਬਾਅਦ ਲੋਕਾਂ ‘ਚ ਰੌਲਾ ਪੈ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਜ਼ਖ਼ਮੀ ਲੋਕਾਂ ਅਤੇ ਲਾਸ਼ਾਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਹੈ। ਜ਼ਖ਼ਮੀਆਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਵਿੱਚ ਹੀ ਕੀਤਾ ਜਾ ਰਿਹਾ ਹੈ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।



