ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਣ ਦਾ ਖੁਦ ਨੋਟਿਸ ਲਿਆ ਹੈ। ਚੀਫ ਜਸਟਿਸ ਐਨਵੀ ਰਮਨਾ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਦੀ ਬੈਂਚ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਕੇਸ ਦਾ ਸਿਰਲੇਖ ‘ਹਿੰਸਾ ਵਿੱਚ ਲਖੀਮਪੁਰ ਖੀਰੀ ‘ਲੀਡਿੰਗ ਟੂ ਲਾਸ ਫੋਰ ਲਾਈਸ’ ਰੱਖਿਆ ਗਿਆ ਹੈ। ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ਵੀ ਬੈਂਚ ਦੇ ਮੈਂਬਰ ਹਨ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।
Also Read : ਬੱਸ ਅਤੇ ਟਰੱਕ ਦੀ ਜਬਰਦਸਤ ਟੱਕਰ, 9 ਦੀ ਮੌਤ,50 ਤੋਂ ਵੱਧ ਜ਼ਖਮੀ
ਕਈਆਂ ਖਿਲਾਫ ਕੇਸ ਦਰਜ ਕੀਤਾ ਗਿਆ, ਪਰ ਨਹੀਂ ਹੋਈ ਕਿਸੇ ਦੀ ਗ੍ਰਿਫਤਾਰੀ
ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲੇ ਦੇ ਤਿਕੋਨੀਆ ਇਲਾਕੇ ਵਿੱਚ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਦਰਅਸਲ, ਅਜੈ ਮਿਸ਼ਰਾ ਦੇ ਜੱਦੀ ਪਿੰਡ ਵਿੱਚ ਇੱਕ ਦੰgl ਦਾ ਆਯੋਜਨ ਕੀਤਾ ਗਿਆ ਸੀ। ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ।
Also Read : ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ ਚੰਨੀ ਸਰਕਾਰ ਦੇਵੇਗੀ 50-50 ਲੱਖ ਰੁਪਏ
ਕਿਸਾਨਾਂ ਨੇ ਮੰਤਰੀਆਂ ਵਿਰੁੱਧ ਪ੍ਰਦਰਸ਼ਨ ਕੀਤਾ। ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਜਦੋਂ ਕਿਸਾਨ ਤਿਕੋਨੀਆ ਖੇਤਰ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਤਦ ਹੀ ਅਜੈ ਮਿਸ਼ਰਾ ਦੇ ਪੁੱਤਰ ਦੀ ਗੱਡੀ ਕਿਸਾਨਾਂ ਨੂੰ ਦਰੜਦੇ ਹੋਏ ਅੱਗੇ ਨਿਕਲ ਗਈ। ਇਸ ਤੋਂ ਬਾਅਦ ਹਿੰਸਾ ਭੜਕ ਗਈ। ਪੂਰੇ ਮਾਮਲੇ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਜਾਨ ਚਲੀ ਗਈ।



