ਪਟਿਆਲਾ : ਪੰਜਾਬ ਦੇ ਥਰਮਲ ਪਲਾਂਟਾਂ ’ਚ ਪੈਦਾ ਹੋਏ ਕੋਲਾ ਸੰਕਟ ਦੇ ਚਲਦਿਆਂ ਸੂਬੇ ਦੇ 3 ਥਰਮਲ ਪਲਾਂਟਾਂ ਦੇ ਚਾਰ ਯੂਨਿਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿਚ ਵੱਡੀ ਮਾਤਰਾ ਵਿਚ ਬਿਜਲੀ ਦੀ ਘਾਟ ਦਾ ਘਟਰਾ ਮੰਡਰਾ ਰਿਹਾ ਹੈ।
Also Read: ਸ਼੍ਰੋਮਣੀ ਅਕਾਲੀ ਦੱਲ ਨੇ ਲਖੀਮਪੁਰ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਦਿੱਤੀ 5-5 ਲੱਖ ਰੁਪਏ ਦੀ ਵਿੱਤੀ ਮਦਦ
ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਦੇ ਯੂਨਿਟ ਨੰ. 3, ਰੋਪੜ ਥਰਮਲ ਪਲਾਂਟ ਦੇ ਯੂਨਿਟ ਨੰ. 3, 4 ਤੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਯੂਨਿਟ ਨੰ. 2 ਨੂੰ ਕੋਲੇ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇਕ ਯੂਨਿਟ ਦੇਰ ਰਾਤ ਬੰਦ ਕਰ ਦਿੱਤਾ ਗਿਆ ਸੀ।
Also Read: ਭਾਰਤ-ਡੈਨਮਾਰਕ ਸਿਹਤ ਅਤੇ ਖੇਤੀਬਾੜੀ ਖੇਤਰਾਂ ‘ਚ ਵਧਾਉਣਗੇ ਸਹਿਯੋਗ, ਸਾਂਝੀ ਗੱਲਬਾਤ ‘ਚ ਲਿਆ ਫੈਸਲਾ
ਦੂਜੇ ਪਾਸੇ ਪਾਵਰਕਾਮ ਦੇ ਸੂਤਰਾਂ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਵਿਚ 1 ਵਜੇ ਤੱਕ ਬਿਜਲੀ ਕੱਟ ਲਗਾਇਆ ਗਿਆ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਇਹ ਕੱਟ ਫੌਰੀ ਤੌਰ ’ਤੇ ਲਗਾਇਆ ਗਿਆ ਹੈ ਪਰ ਇਸਦੀ ਪਹਿਲਾਂ ਕੋਈ ਤਜਵੀਜ਼ ਨਹੀਂ ਸੀ।
Also Read: ਆਰਿਅਨ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਝਟਕਾ, BYJU’S ਨੇ ਰੋਕੇ ਸਾਰੇ ਵਿਗਿਆਪਨ



