ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਅਪਰਾਧੀ ਨਹੀਂ ਮੰਨਦੇ ਜਿਨ੍ਹਾਂ ਨੇ ਕਥਿਤ ਤੌਰ ‘ਤੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਹੱਤਿਆ ਕੀਤੀ ਸੀ ਕਿਉਂਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਕਾਰ ਚੜਾਏ ਜਾਣ ਦੇ ਪ੍ਰਤੀਕਰਮ ਵਜੋਂ ਅਜਿਹਾ ਕੀਤਾ ਸੀ।
Also Read: ASI ਦੀ ਗੁੰਡਾਗਰਦੀ: ਰੇਹੜੀ ਵਾਲਿਆਂ ਨੂੰ ਮਾਰੇ ‘ਥੱਪੜ’ (ਵੀਡੀਓ)
ਇੱਥੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਟਿਕੈਤ ਨੇ ਕਿਹਾ, “ਕਾਰਾਂ ਦੇ ਕਾਫਲੇ ਨੇ ਲਖੀਮਪੁਰ ਖੇੜੀ ਵਿੱਚ ਚਾਰ ਕਿਸਾਨਾਂ ਨੂੰ ਦਰੜ ਦਿੱਤਾ, ਜਿਸ ਦੇ ਜਵਾਬ ਵਿੱਚ ਦੋ ਭਾਜਪਾ ਵਰਕਰ ਮਾਰੇ ਗਏ। ਇਹ ਕਿਰਿਆ ਦੀ ਬਜਾਏ ਪ੍ਰਤੀਕਿਰਿਆ ਸੀ। ਮੈਂ ਕਤਲ ਵਿੱਚ ਸ਼ਾਮਲ ਲੋਕਾਂ ਨੂੰ ਅਪਰਾਧੀ ਨਹੀਂ ਮੰਨਦਾ।” ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ, “ਅਸੀਂ ਲੋਕਾਂ ਦੀ ਮੌਤ ਤੋਂ ਦੁਖੀ ਹਾਂ, ਚਾਹੇ ਉਹ ਭਾਜਪਾ ਦੇ ਵਰਕਰ ਹੋਣ ਜਾਂ ਕਿਸਾਨ। ਇਹ ਮੰਦਭਾਗਾ ਸੀ ਅਤੇ ਸਾਨੂੰ ਉਮੀਦ ਹੈ ਕਿ ਨਿਆਂ ਮਿਲੇਗਾ।” ਕਿਸਾਨ ਆਗੂਆਂ ਨੇ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਨੂੰ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
Also Read: ਆਰਿਅਨ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਝਟਕਾ, BYJU’S ਨੇ ਰੋਕੇ ਸਾਰੇ ਵਿਗਿਆਪਨ
ਆਗੂਆਂ ਨੇ ਕਿਹਾ ਕਿ ਇਹ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਯਾਦਵ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਅਜੈ ਮਿਸ਼ਰਾ ਨੂੰ ਸਰਕਾਰ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਇਹ ਸਾਜ਼ਿਸ਼ ਰਚੀ ਸੀ ਅਤੇ ਉਹ ਇਸ ਕੇਸ ਦੇ ਦੋਸ਼ੀਆਂ ਦੀ ਸੁਰੱਖਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਐਸਕੇਐਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜ ਕੇ ਵਿਰੋਧ ਪ੍ਰਦਰਸ਼ਨ ਕਰੇਗਾ।
Also Read: ਪੰਜਾਬ ‘ਚ ਬਲੈਕਆਊਟ ਦਾ ਖਤਰਾ, ਤਿੰਨ ਥਰਮਲ ਪਲਾਂਟਾਂ ਦੇ 4 ਯੂਨਿਟ ਬੰਦ



