ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਅੱਜ ਫਿਰ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
Also Read: ਜਾਂਚ ‘ਚ ਸਹਿਯੋਗ ਨਾ ਕਰਨ ਦੇ ਚਲਦੇ ਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਮਿਲੀ 14 ਦਿਨਾਂ ਦੀ ਨਿਆਇਕ ਹਿਰਾਸਤ
IOCL ਦੀ ਵੈਬਸਾਈਟ ਅਨੁਸਾਰ, ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 104.14 ਰੁਪਏ ਤੇ ਡੀਜ਼ਲ 92.82 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਅੱਜ ਮੁੰਬਈ ਵਿੱਚ ਡੀਜ਼ਲ 100 ਰੁਪਏ ਦੇ ਪਾਰ ਪਹੁੰਚ ਗਿਆ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.12 ਰੁਪਏ ਤੇ ਡੀਜ਼ਲ ਦੀ ਕੀਮਤ 100.66 ਰੁਪਏ ਪ੍ਰਤੀ ਲੀਟਰ ਹੈ।
ਸਰਕਾਰ ਕੰਪਨੀਆਂ ਦੀਆਂ ਵੈਬਸਾਈਟਾਂ ਮੁਤਾਬਕ ਦਿੱਲੀ ਵਿੱਚ ਪੈਟਰੋਲ 104.14 ਰੁਪਏ ਤੇ ਡੀਜ਼ਲ 92.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ 110.12 ਰੁਪਏ ਤੇ ਡੀਜ਼ਲ 100.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੇਨਈ ਵਿੱਚ ਪੈਟਰੋਲ 101.53 ਰੁਪਏ ਤੇ ਡੀਜ਼ਲ 97.26 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਪੈਟਰੋਲ 104.80 ਰੁਪਏ ਤੇ ਡੀਜ਼ਲ 95.93 ਰੁਪਏ ਪ੍ਰਤੀ ਲੀਟਰ ਹੈ।
Also Read: ਦੇਸ਼ ‘ਚ ਕੋਰੋਨਾ ਦੇ 19 ਹਜ਼ਾਰ ਤੋਂ ਘੱਟ ਨਵੇਂ ਮਾਮਲੇ, 24 ਘੰਟਿਆਂ ‘ਚ 214 ਲੋਕਾਂ ਦੀ ਮੌਤ
ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।



