ਲਖੀਮਪੁਰ ਮਾਮਲਾ: ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਨੇਤਾਵਾਂ ਨੇ ਰਾਸ਼ਟਰਪਤੀ ਨੂੰ ਮਿਲਣ ਲਈ ਮੰਗਿਆ ਸਮਾਂ

ਨਵੀਂ ਦਿੱਲੀ- ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਕਾਂਗਰਸ ਹੁਣ ਬਹੁਤ ਹਮਲਾਵਰ ਹੋ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਕਾਂਗਰਸ ਦੇ ਵਫ਼ਦ…

ਨਵੀਂ ਦਿੱਲੀ- ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਕਾਂਗਰਸ ਹੁਣ ਬਹੁਤ ਹਮਲਾਵਰ ਹੋ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਕਾਂਗਰਸ ਦੇ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਸੱਤ ਮੈਂਬਰੀ ਵਫ਼ਦ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਵਾਡਰਾ, ਏਕੇ ਐਂਟਨੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਗੁਲਾਮ ਨਬੀ ਆਜ਼ਾਦ, ਕੇਸੀ ਵੇਣੂਗੋਪਾਲ, ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਤੋਂ ਲਖੀਮਪੁਰ ਵਿਖੇ ਮੰਗ ਪੱਤਰ ਦੇਣ ਲਈ ਸਮਾਂ ਮੰਗਿਆ ਹੈ। ਲਖੀਮਪੁਰ ਖੇੜੀ ਮਾਮਲੇ ਦੇ ਸੰਬੰਧ ਵਿੱਚ ਕਾਂਗਰਸ ਨੇ ਇਸ ਦੀ ਜਾਂਚ ਲਈ ਇੱਕ ਮੌਜੂਦਾ ਜੱਜ ਦੀ ਮੰਗ ਕੀਤੀ ਸੀ ਅਤੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਵੀ ਕੀਤੀ ਸੀ।

Also Read: ਰੂਸ ’ਚ ਵਾਪਰੇ ਭਿਆਨਕ ਜਹਾਜ਼ ਹਾਦਸੇ ‘ਚ 16 ਯਾਤਰੀ ਹਲਾਕ

ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਨੇ ਲਖੀਮਪੁਰ ਖੇੜੀ ਮੁੱਦੇ ਨੂੰ ਲੈ ਕੇ ਬਹੁਤ ਹਮਲਾਵਰ ਰੁਖ ਅਪਣਾਇਆ ਹੈ। ਘਟਨਾ ਵਾਲੇ ਦਿਨ ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਲਖੀਮਪੁਰ ਖੇੜੀ ਜਾਣਾ ਚਾਹੁੰਦੀ ਸੀ, ਪਰ ਉਸ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇੰਨਾ ਹੀ ਨਹੀਂ ਪ੍ਰਿਯੰਕਾ ਗਾਂਧੀ ਨੂੰ ਸੀਤਾਪੁਰ ਵਿੱਚ ਨਜ਼ਰਬੰਦ ਕਰਕੇ ਦੋ ਦਿਨ ਲਈ ਰੱਖਿਆ ਗਿਆ ਸੀ।

Also Read: ਪੰਜਾਬ ‘ਚ ਵਧੇ ਬਿਜਲੀ ਸੰਕਟ ਉੱਤੇ ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- ‘ਖਪਤਕਾਰਾਂ ਨਾਲ ਧੱਕੇਸ਼ਾਹੀ’

ਕਾਂਗਰਸ ਨੇ ਇਸ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਧਰਨਾ ਦਿੱਤਾ ਸੀ। ਆਉਣ ਵਾਲੇ ਦਿਨਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਕਾਂਗਰਸ ਇਸ ਮੁੱਦੇ ਨੂੰ ਛੱਡਣਾ ਨਹੀਂ ਚਾਹੁੰਦੀ। ਇਸ ਮੁੱਦੇ ਦੀ ਮਦਦ ਨਾਲ ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਆਪਣੇ ਪੈਰ ਜਮਾਉਣਾ ਚਾਹੁੰਦੀ ਹੈ। ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸੱਤਾ ਤੋਂ ਬਾਹਰ ਹੈ।

Also Read: ‘ਲਖੀਮਪੁਰ ਘਟਨਾ ਦੇ ਵਿਰੋਧ ਵਜੋਂ ਭਲਕੇ ਕਾਂਗਰਸ ਪਾਰਟੀ ਕਰੇਗੀ ਮੌਨ ਧਰਨਾ’

ਇਸ ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਦੋਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਲਖੀਮਪੁਰ ਖੇੜੀ ਜਾ ਰਹੇ ਸਨ ਤਾਂ ਉਨ੍ਹਾਂ ਨੇ ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨੂੰ ਆਪਣੇ ਨਾਲ ਲੈ ਲਿਆ ਸੀ। ਕਾਂਗਰਸ ਲਖੀਮਪੁਰ ਖੇੜੀ ਮਾਮਲੇ ਨੂੰ ਕਿਸਾਨਾਂ ਨਾਲ ਜੋੜ ਕੇ ਦੇਖ ਰਹੀ ਹੈ ਅਤੇ ਨਾਲ ਹੀ ਇਸ ਮੁੱਦੇ ਬਾਰੇ ਉੱਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਵੀ ਸਵਾਲ ਉਠਾ ਰਹੀ ਹੈ।

Leave a Reply

Your email address will not be published. Required fields are marked *