ਚੰਡੀਗੜ੍ਹ: ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਵਲੋਂ ਮੌਨ ਵਰਤ ਰੱਖਿਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਅੱਜ ਅੰਮ੍ਰਿਤਸਰ ਵਿਚ ਮੌਨ ਵਰਤ ਰੱਖਿਆ ਜਾ ਰਿਹਾ ਹੈ।
Also Read: ਪੰਜਾਬ ‘ਚ ਬਿਜਲੀ ਸੰਕਟ: ਸੂਬੇ ‘ਚ 13 ਅਕਤੂਬਰ ਤੱਕ ਲੱਗ ਸਕਦੇ ਨੇ ਬਿਜਲੀ ਦੇ ਮੋਟੇ ਕੱਟ
ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਸੂਚਨਾ ਮੁਤਾਬਕ 11 ਅਕਤੂਬਰ ਨੂੰ ਰੇਲਵੇ ਸਟੇਸ਼ਨ ਬਾਹਰ ਨਵਜੋਤ ਸਿੱਧੂ ਸਮੇਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਹੋਰ ਲੀਡਰ ਵੀ ਮੌਨ ਵਰਤ ਵਿੱਚ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਪੰਜਾਬ ਕਾਂਗਰਸ ਵੱਲੋਂ ਉਲੀਕਿਆ ਗਿਆ ਹੈ।
Also Read: ਲਖੀਮਪੁਰ ਹਿੰਸਾ: ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਲਈ ਮੰਗੀ ਕਸਟਡੀ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੇ ਇਸ ਮੌਨ ਵਰਤ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਲਖੀਮਪੁਰ ਖੀਰੀ ਵਿੱਚ ਵੀ ਭੁੱਖ ਹੜਤਾਲ ’ਤੇ ਬੈਠੇ ਤੇ ਇੱਕ ਰਾਤ ਚੁੱਪ ਰਹੇ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਭੁੱਖ ਹੜਤਾਲ ਰਾਤ ਖਾਣੇ ਤੋਂ ਬਾਅਦ ਸ਼ੁਰੂ ਕੀਤੀ ਸੀ ਤੇ ਸਵੇਰੇ ਨਾਸ਼ਤੇ ਤੋਂ ਪਹਿਲਾਂ ਤੋੜ ਦਿੱਤੀ ਸੀ।
Also Read: ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 18 ਹਜ਼ਾਰ 132 ਕੇਸ ਹੋਏ ਦਰਜ, 193 ਲੋਕਾਂ ਦੀ ਮੌਤ



