ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਥਰਮਲ ਪਲਾਂਟਾਂ ਲਈ ਕੋਲੇ ਦੇ ਪੈਦਾ ਹੋਏ ਸੰਕਟ ਬਾਰੇ ਇਸ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਪਾਵਰਕਾਮ ਨੂੰ ਪੰਜਾਬ ਵਾਸੀਆਂ ਨੂੰ ਲੰਬੇ ਬਿਜਲੀ ਕੱਟਾਂ ਤੋਂ ਬਚਾਉਣ ਲਈ ਮਹਿੰਗੀ ਬਿਜਲੀ ਖ਼ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
Also Read: ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ‘ਚ ਅੱਜ ਦੇਸ਼ ਭਰ ‘ਚ ਕਾਂਗਰਸ ਦਾ ਮੌਨ ਵਰਤ
ਇਸ ਸਬੰਧੀ ਕੈਬਨਿਟ ਮੀਟਿੰਗ ‘ਚ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਦੌਰਾਨ ਰਜ਼ੀਆ ਸੁਲਤਾਨਾ ਦੇ ਸ਼ਾਮਲ ਹੋਣ ਦੀ ਵੀ ਚਰਚਾ ਹੈ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਸੂਬੇ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮਗਰੋਂ ਰਜ਼ੀਆ ਸੁਲਤਾਨਾ ਨੇ ਵੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
Also Read: Kashmir Encounter: ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅਨੰਤਨਾਗ ਤੇ ਬਾਂਦੀਪੋਰਾ ‘ਚ 2 ਅੱਤਵਾਦੀ ਢੇਰ
ਹਾਲਾਂਕਿ ਨਵਜੋਤ ਸਿੱਧੂ ਦਾ ਅਸਤੀਫ਼ਾ ਕਾਂਗਰਸ ਹਾਈਕਮਾਨ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਅਤੇ ਲਖੀਮਪੁਰ ਮਾਰਚ ਦੌਰਾਨ ਨਵਜੋਤ ਸਿੱਧੂ ਵੱਲੋਂ ਪ੍ਰਧਾਨ ਦੇ ਤੌਰ ‘ਤੇ ਕੰਮ ਕੀਤਾ ਗਿਆ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਹੁਣ ਰਜ਼ੀਆ ਸੁਲਤਾਨਾ ਵੀ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਸ਼ਾਮਲ ਹੋ ਸਕਦੀ ਹੈ।
Also Read: ਫਾਜ਼ਿਲਕਾ: ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ‘ਤੇ ਜਾਨਲੇਵਾ ਹਮਲਾ, ਕੀਤੀ ਫਾਇਰਿੰਗ



