ਪੰਜਾਬ : ਜੰਮੂ-ਕਸ਼ਮੀਰ ਦੇ ਪੁੰਛ ’ਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਇਕ ਸਿੱਖ ਸੈਨਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ (39) ਜ਼ਿਲ੍ਹਾ ਕਪੂਰਥਲਾ ਹਲਕਾ ਦੇ ਭੁਲੱਥ ਵਿਚ ਪੈਂਦੇ ਪਿੰਡ ਮਾਨਾਂ ਤਲਵੰਡੀ ਦਾ ਵਸਨੀਕ ਹੈ, ਦੂਜੇ ਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ,ਜੋ ਪਿੰਡ ਚੱਠਾ ਸੀੜਾ ਦਾ ਰਹਿਣ ਵਾਲਾ ਹੈ ਅਤੇ ਤੀਜਾ ਜਵਾਨ ਨੂਰਪੁਰ ਬੇਦੀ ਦੇ ਪਚਰੰਡਾ ਪਿੰਡ ਦਾ ਸਿਪਾਹੀ ਗੱਜਨ ਸਿੰਘ ਹੈ ਜਿੰਨਾਂ ਦਾ ਅੱਜ ਸਰਕਾਰੀ ਸਨਮਾਨਾਂ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ।

