BSF ਦੇ ਅਧਿਕਾਰਾਂ ‘ਚ ਵਾਧੇ ਕਾਰਨ ਪੰਜਾਬ ‘ਚ ਭਖੀ ਸਿਆਸਤ, ਜਾਖੜ ਨੇ ਟਵੀਟ ਕਰ ਚੰਨੀ ‘ਤੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ…

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ, ਬੀਐਸਐਫ ਹੁਣ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗਾ। ਇਸ ਦੇ ਨਾਲ ਹੀ ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ।  

Also Read : ਪੰਜਾਬ ਨੂੰ ਲੈਕੇ ਕੇਂਦਰ ਦਾ ਨਵਾਂ ਐਲਾਨ, BSF ਦੇ ਅਧਿਕਾਰਾਂ ‘ਚ ਕੀਤਾ ਵਾਧਾ

ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸੀਐਮ ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ।ਉਨ੍ਹਾਂ ਕਿਹਾ ਕਿ 50 ਹਜ਼ਾਰ ਵਰਗ ਕਿਲੋਮੀਟਰ ਦਾ ਅੱਧਾ ਖੇਤਰ ਬੀਐਸਐਫ ਨੂੰ ਸੌਂਪ ਦਿੱਤਾ ਗਿਆ ਹੈ। ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ? ਕੀ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਖੜੀ ਰਹੇਗੀ? 

Leave a Reply

Your email address will not be published. Required fields are marked *