ਨਾਰਕੋਟਿਕ ਕੰਟਰੋਲ ਸੈਲ ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਜ਼ਬਤ

ਫਿਰੋਜ਼ਪੁਰ- ਨਾਰਕੋਟਿਕ ਕੰਟਰੋਲ ਸੈਲ ਫਿਰੋਜ਼ਪੁਰ ਦੀ ਪੁਲਿਸ ਨੇ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਏ.ਐੱਸ.ਆਈ. ਅੰਗਰੇਜ ਸਿੰਘ ਦੀ ਅਗਵਾਈ ’ਚ ਇਕ ਤਸਕਰ ਨੂੰ 6 ਕਿਲੋ 730 ਗ੍ਰਾਮ…

ਫਿਰੋਜ਼ਪੁਰ- ਨਾਰਕੋਟਿਕ ਕੰਟਰੋਲ ਸੈਲ ਫਿਰੋਜ਼ਪੁਰ ਦੀ ਪੁਲਿਸ ਨੇ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਏ.ਐੱਸ.ਆਈ. ਅੰਗਰੇਜ ਸਿੰਘ ਦੀ ਅਗਵਾਈ ’ਚ ਇਕ ਤਸਕਰ ਨੂੰ 6 ਕਿਲੋ 730 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 33 ਕਰੋੜ 65 ਲੱਖ ਰੁਪਏ ਦੱਸੀ ਜਾ ਰਹੀ ਹੈ। 

Also Read: WhatsApp ਤੋਂ ਹੁਣ ਲੀਕ ਨਹੀਂ ਹੋਣਗੀਆਂ ਫੋਟੋਆਂ ਅਤੇ ਵੀਡਿਓਜ਼, ਜਾਰੀ ਹੋਇਆ ਨਵਾਂ ਫੀਚਰ

ਮਿਲੀ ਜਾਣਕਾਰੀ ਅਨੁਸਾਰ ਐੱਸ.ਐੱਸ.ਪੀ. ਫਿਰੋਜ਼ਪੁਰ ਹਰਮਨ ਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਦੋਂ ਏ.ਐੱਸ.ਆਈ. ਅੰਗਰੇਜ ਸਿੰਘ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਪਿੰਡ ਨੌਰੰਗ ਦੇ ਲੇਲੀ ਵਾਲਾ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਨੂੰ ਸਾਹਮਣੇ ਤੋਂ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਆ ਰਿਹਾ ਸ਼ੱਕੀ ਵਿਅਕਤੀ ਮਿਲਿਆ। ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਆਉਂਦਾ ਵਿਅਕਤੀ ਪੁਲਿਸ ਨੂੰ ਦੇਖ ਘਬਰਾ ਗਿਆ, ਜਿਸ ਤੋਂ ਬਾਅਦ ਉਸ ਨੇ ਆਪਣਾ ਮੋਟਰਸਾਈਕਲ ਪਿੱਛੇ ਵੱਲ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਲਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ 6 ਕਿਲੋ 730 ਗ੍ਰਾਮ ਹੈਰੋਇਨ ਬਰਾਮਦ ਹੋਈ। 

Also Read: ਸਿੰਘੂ ਸਰਹੱਦ ‘ਤੇ ਕਤਲ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ਖਿਲਾਫ FIR ਦਰਜ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੇ ਪੁੱਛਗਿੱਛ ਕਰਨ ’ਤੇ ਪੁਲਿਸ ਨੂੰ ਆਪਣਾ ਨਾਮ ਦੀਦਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਨੌਰੰਗ ਕੇ ਸਿਆਲ ਦੱਸਿਆ ਹੈ। ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਵਿਅਕਤੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅੱਜ ਅਦਾਲਤ ’ਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਲਿਆ ਜਾਏਗਾ। ਸੂਤਰਾਂ ਅਨੁਸਾਰ ਇਹ ਹੈਰੋਇਨ ਸਮੱਗਲਰ ਵੱਲੋਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ।

Also Read: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਗਿਰਾਵਟ, 24 ਘੰਟਿਆਂ ‘ਚ 16 ਹਜ਼ਾਰ 862 ਨਵੇਂ ਮਾਮਲੇ

Leave a Reply

Your email address will not be published. Required fields are marked *