ਸਿੰਘੂ ਬਾਰਡਰ ਉੱਤੇ ਕਤਲ ਮਾਮਲੇ ‘ਤੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ

ਨਵੀਂ ਦਿੱਲੀ- ਸਿੰਘੂ ਬਾਰਡਰ ਉੱਤੇ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਹ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕੁਝ…

ਨਵੀਂ ਦਿੱਲੀ- ਸਿੰਘੂ ਬਾਰਡਰ ਉੱਤੇ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਹ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕੁਝ ਵੀਡੀਓ ਵੀ ਵਾਇਰਲ ਹੋਈਆਂ ਸਨ। ਹੁਣ ਇਸ ਮਾਮਲੇ ਉੱਤੇ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਸਾਹਮਣੇ ਆਇਆ ਹੈ।

Also Read: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਗਿਰਾਵਟ, 24 ਘੰਟਿਆਂ ‘ਚ 16 ਹਜ਼ਾਰ 862 ਨਵੇਂ ਮਾਮਲੇ

ਮਿਲੀ ਜਾਣਕਾਰੀ ਮੁਤਾਬਕ ਸਿੰਘੂ ਬਾਰਡਰ ਉੱਤੇ ਹੋਏ ਕਤਲ ਮਾਮਲੇ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਘਟਨਾ ਦੀ ਇਕ ਨਿਹੰਗ ਸਮੂਹ ਨੇ ਜ਼ਿੰਮੇਦਾਰੀ ਲਈ ਹੈ। ਸਿੰਘੂ ਬਾਰਡਰ ਉੱਤੇ ਤਰਨਤਾਰਨ ਦੇ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਅੱਗੇ ਮੋਰਚੇ ਨੇ ਕਿਹਾ ਕਿ ਕਿਸੇ ਵੀ ਧਿਰ ਨਾਲ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਸਬੰਧ ਨਹੀਂ ਹੈ। ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਖਿਲਾਫ ਹਾਂ। ਪਰ ਕਿਸੇ ਵੀ ਸਮੂਹ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਹੈ। 

Also Read: ਨਾਰਕੋਟਿਕ ਕੰਟਰੋਲ ਸੈਲ ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਜ਼ਬਤ

Leave a Reply

Your email address will not be published. Required fields are marked *