Sidhu Moosewala News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ

Sidhu Moosewala News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਹੈ। ਦੱਸ ਦੇਈਏ ਕਿ 29 ਮਈ 2022 ਦੀ ਸ਼ਾਮ ਪਿੰਡ ਜਵਾਹਰ ਕੇ ਮਾਨਸਾ ਵਿਖੇ…

Sidhu Moosewala News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਹੈ। ਦੱਸ ਦੇਈਏ ਕਿ 29 ਮਈ 2022 ਦੀ ਸ਼ਾਮ ਪਿੰਡ ਜਵਾਹਰ ਕੇ ਮਾਨਸਾ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਪਿਛਲੇ ਇਕ ਸਾਲ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਇਨਸਾਫ ਲਈ ਕੱਢਿਆ ਜਾਵੇਗਾ ਰੋਸ ਮਾਰਚ 

 29 ਮਈ ਭਾਵ ਅੱਜ ਮੂਸੇਵਾਲਾ ਦੀ ਮੌਤ ਨੂੰ ਤਕਰੀਬਨ ਇੱਕ ਸਾਲ ਹੋ ਜਾਵੇਗਾ। ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਇਆ ਜਾਵੇਗਾ। ਇਸ ਨਾਲ ਹੀ ਮੂਸੇਵਾਲਾ ਦੀ ਯਾਦ ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਨਾਲ ਹੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ। 

ਮਾਤਾ ਚਰਨ ਕੌਰ ਨੇ ਪੁੱਤ ਨੂੰ ਦਿੱਤੀ ਭਾਵੁਕ ਸ਼ਰਧਾਜਲੀ 

ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਜਵਾਹਰਕੇ ਪਹੁੰਚੀ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਉੱਥੇ ਪਹੁੰਚ ਕੇ ਮਾਤਾ ਚਰਨ ਕੌਰ ਨੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਬਦਨਾਮ ਕਰਨ ਲਈ ਨਵੀਆਂ- ਨਵੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਬੀਤੇ ਦਿਨੀ ਪਹਿਲੀ ਬਰਸੀ ਮੌਕੇ ਪੂਰੇ ਪਿੰਡ ਨੂੰ ਸਿੱਧੂ ਮੂਸੇਵਾਲਾ ਦੇ ਪੋਸਟਰਾਂ ਨਾਲ ਸਜਾਇਆ ਗਿਆ ਅਤੇ ਪਾਠ ਦੇ ਭੋਗ ਪਾ ਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਵਿੱਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਮੂਸੇਵਾਲਾ ਦੀ ਫੋਟੋ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

Leave a Reply

Your email address will not be published. Required fields are marked *