ਪੰਜਾਬ ਵਜ਼ਾਰਤ ਦੀ ਅਹਿਮ ਬੈਠਕ, ਵਿਚਾਰੇ ਜਾਣਗੇ ਕਈ ਮੁੱਦੇ

ਚੰਡੀਗੜ੍ਹ: ਪੰਜਾਬ ਵਜ਼ਾਰ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੀਤੀ ਜਾ ਰਹੀ…

ਚੰਡੀਗੜ੍ਹ: ਪੰਜਾਬ ਵਜ਼ਾਰ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ। ਮੀਟਿੰਗ ਲਈ ਸਵੇਰੇ ਸਾਢੇ 9 ਵਜੇ ਦਾ ਸਮਾਂ ਰੱਖਿਆ ਗਿਆ ਹੈ। ਇਸ ਮੀਟਿੰਗ ਵਿਚ ਕਿਸਾਨਾਂ ਸਣੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ।

Also Read: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, SKM ਨੇ 6 ਘੰਟੇ ਟ੍ਰੇਨਾਂ ਰੋਕਣ ਦਾ ਕੀਤਾ ਐਲਾਨ

ਤੁਹਾਨੂੰ ਦੱਸ ਦਈਏ ਕਿ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੀ ਨਿਰਾਜ਼ਗੀ ਦੂਰ ਕਰਨ ਦੀ ਕਵਾਇਦ ਵੀ ਜਾਰੀ ਹੈ। ਬੀਤੀ ਦੇਰ ਰਾਤ ਪੰਜਾਬ ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਮੀਟਿੰਗ ਵੀ ਹੋਈ। ਇਸ ਦੌਰਾਨ ਹਰੀਸ਼ ਚੌਧਰੀ ਤੇ ਪਰਗਟ ਸਿੰਘ ਵੀ ਇਸ ਮੀਟਿੰਗ ਵਿਚ ਮੌਜੂਦ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਹੈ। ਪਰ ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਅਹਿਮ ਮੁੱਦਿਆਂ ਉੱਤੇ ਜ਼ੋਰ ਦੇਣ ਦੀ ਗੱਲ ਕਹੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਕਾਂਗਰਸ ਕੋਲ ਆਖਰੀ ਮੌਕਾ ਹੈ।

Also Read: ਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਚਾਹਲ ਨੂੰ ਜਾਤੀਸੂਚਕ ਸ਼ਬਦ ਬੋਲਣ ‘ਤੇ ਹੋਈ ਸੀ FIR

Leave a Reply

Your email address will not be published. Required fields are marked *