ਨਵੀਂ ਦਿੱਲੀ- ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ ‘ਤੇ ਉੱਤਰ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਏਮਜ਼ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਇਸ ਸਬੰਧ ਵਿਚ ਹੰਸਰਾਜ ਨੇ ਖੁਦ ਵੀ ਟਵੀਟ ਕਰ ਜਾਣਕਾਰੀ ਦਿੱਤੀ। ਹੰਸਰਾਜ ਨੇ ਲਿਖਿਆ ਕਿ ਮੇਰਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਜੋ ਲੋਕ ਮੇਰੇ ਸੰਪਰਕ ‘ਚ ਆਏ ਹਨ ਉਨ੍ਹਾਂ ਨੂੰ ਮੇਰੀ ਅਪੀਲ ਹੈ ਕਿ ਜਲਦ ਤੋਂ ਜਲਦ ਆਪਣਾ ਕੋਵਿਡ ਟੈਸਟ ਕਰਵਾਉਣ।
Also Read: ਯੁਵਰਾਜ ਸਿੰਘ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ, ਚਾਹਲ ਨੂੰ ਜਾਤੀਸੂਚਕ ਸ਼ਬਦ ਬੋਲਣ ‘ਤੇ ਹੋਈ ਸੀ FIR
ਲਗਾਤਾਰ ਬੁਖਾਰ ਰਹਿਣ ਦੇ ਚੱਲਦੇ ਸਾਵਧਾਨੀ ਦੇ ਤੌਰ ‘ਤੇ ਏਮਜ਼ ਨਵੀਂ ਦਿੱਲੀ ‘ਚ ਡਾਕਟਰਾਂ ਦੀ ਨਿਗਰਾਨੀ ‘ਚ ਹਾਂ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹੰਸਰਾਜ ਨੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਸਨ।



