ਡਿਪਟੀ CM ਦਾ ਸਾਬਕਾ CM ‘ਤੇ ਵੱਡਾ ਹਮਲਾ, ‘ਪੰਜਾਬ ਨੂੰ ਚੀਨ, ਪਾਕਿ ਤੋਂ ਨਹੀਂ ਕੈਪਟਨ ਤੋਂ ਖਤਰਾ’

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਸੂਬੇ ਵਿਚ ਸਿਆਸੀ ਭੂਚਾਲ ਤੇਜ਼ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਸਾਬਕਾ…

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਸੂਬੇ ਵਿਚ ਸਿਆਸੀ ਭੂਚਾਲ ਤੇਜ਼ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਸਨ। ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਸਿਆਸੀ ਆਗੂਆਂ ਵਲੋਂ ਕੈਪਟਨ ਉੱਤੇ ਵੱਡੇ ਹਮਲੇ ਬੋਲੇ ਜਾ ਰਹੇ ਹਨ।

Also Read : ਸੁਪਰੀਮ ਕੋਰਟ ‘ਚ ਅੱਜ ਲਖੀਮਪੁਰ ਖੀਰੀ ਮਾਮਲੇ ਦੀ ਹੋਵੇਗੀ ਸੁਣਵਾਈ, ਯੂਪੀ ਸਰਕਾਰ ਪੇਸ਼ ਕਰੇਗੀ ਰਿਪੋਰਟ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਵੱਡਾ ਸ਼ਬਦੀ ਹਮਲਾ ਬੋਲਿਆ ਗਿਆ ਹੈ। ਡਿਪਟੀ ਸੀਐੱਮ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਬਾਹਰੀ ਤਾਕਤ ਤੋਂ ਨਹੀਂ ਬਲਕਿ ਆਪਣਿਆਂ ਤੋਂ ਹੀ ਖਤਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੀਨ ਜਾਂ ਪਾਕਿਸਤਾਨ ਤੋਂ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ ਹੈ। ਇਸ ਦੌਰਾਨ ਰੰਧਾਵਾ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਕਰ ਕੇ ਕਾਂਗਰਸ ਪਾਰਟੀ ਦੀ ਪਿੱਠ ਉੱਤੇ ਛੁਰਾ ਮਾਰਿਆ ਹੈ।

Also Read : ਦੇਸ਼ ਭਰ ‘ਚ ਕਹਿਰ ਬਣ ਵਰ੍ਹ ਰਹੀ ਕੁਦਰਤ, ਹੁਣ ਤੱਕ 76 ਮੌਤਾਂ

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ ਵਿਚ ਆਪਣੀ ਵੱਖਰੀ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਸਨ। ਇਸ ਦੌਰਾਨ ਇ ਹ ਵੀ ਕਿਆਸ ਲਾਏ ਜਾ ਰਹੇ ਸਨ ਕਿ ਉਹ ਭਾਜਪਾ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਵੀ ਕਰ ਸਕਦੇ ਹਨ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣ ਤੋਂ ਕੁਝ ਦਿਨਾਂ ਅੰਦਰ ਕਈ ਵਾਰ ਭਾਜਪਾ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਚੁੱਕੇ ਹਨ।

Leave a Reply

Your email address will not be published. Required fields are marked *