ਰਾਜਾ ਵੜਿੰਗ ਦਾ ਕੈਪਟਨ ‘ਤੇ ਵੱਡਾ ਹਮਲਾ, ਕੈਪਟਨ ਅਮਰਿੰਦਰ ਨੂੰ ਦੱਸਿਆ Compromise CM

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ…

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂ ਲਗਾਤਾਰ ਕੈਪਟਨ ‘ਤੇ ਹਮਲੇ ਕਰ ਰਹੇ ਹਨ। ਇਸ ਕਾਰਨ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ  ਨੇ ਵੀ ਅੱਜ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਸਨ। ਉਹ ਪਹਿਲਾਂ ਹੀ ਚੱਲ ਰਹੇ ਮਾਫੀਆ ਦਾ ਹਿੱਸਾ ਬਣ ਗਏ  ਅਤੇ ਹੁਣ ਉਨ੍ਹਾਂ ਵੱਲੋਂ ਵੱਖਰੀ ਪਾਰਟੀ ਬਣਾਉਣਾ ਵੀ ਸਮਝੌਤੇ ਦਾ ਹਿੱਸਾ ਹੈ।

Also Read : ਸ਼ਾਹਰੁਖ ਖਾਨ ਦੇ ਘਰ ਪਹੁੰਚੀ NCB, ਅਨੰਨਿਆ ਪਾਂਡੇ ਦੇ ਘਰ ਦੀ ਵੀ ਲਈ ਤਲਾਸ਼ੀ, ਫੋਨ ਕੀਤਾ ਜ਼ਬਤ

ਤੁਹਾਨੂੰ ਦੱਸ ਦੇਈਏ ਕਿ ਰਾਜਾ ਵੜਿੰਗ  ਨੇ ਪਿਛਲੇ ਦਿਨੀਂ ਕੈਪਟਨ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਟਵੀਟ ਕੀਤਾ ਸੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਕਿ ਕੈਪਟਨ ਨੇ ਸਿਰਫ 4 ਸਾਲ ਅਕਾਲੀ ਦਲ ਅਤੇ ਭਾਜਪਾ ਦੇ ਸਹਿਯੋਗ ਨਾਲ ਸਰਕਾਰ ਚਲਾਈ ਹੈ। ਉਨ੍ਹਾਂ ਨੇ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਲਈ ਸਭ ਕੁਝ ਕੀਤਾ ਹੈ।

Also Read : ਹੁਣ Amazon Prime ‘ਤੇ ਫਿਲਮਾਂ ਦੇਖਣੀਆਂ ਪੈਣਗੀਆਂ ਮਹਿੰਗੀਆਂ!

ਰਾਜਾ ਵੜਿੰਗ  ਨੇ ਇਹ ਵੀ ਕਿਹਾ ਸੀ ਕਿ ਇਸ਼ਕ ਅਤੇ ਮੁਸ਼ਕ ਲੁਕਾਇਆ ਨਹੀਂ ਜਾ ਸਕਦਾ, ਦਿਲ ਦੀਆਂ ਗੱਲਾਂ ਛੁਪਦੀਆਂ ਨਹੀਂ ਆਖਿਰਕਾਰ ਇਹ ਜੁਬਾਨ ਤੇ ਆ ਹੀ ਜਾਂਦੀਆਂ ਹਨ। ਉਨ੍ਹਾਂ ਦੇ ਟਵੀਟ ਅਤੇ ਅੱਜ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਕਾਂਗਰਸ ਕੈਪਟਨ ਲਈ ਵੱਖਰੀ ਪਾਰਟੀ ਦੇ ਗਠਨ ਨੂੰ ਪਸੰਦ ਨਹੀਂ ਕਰ ਰਹੀ ਹੈ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *