ਚੰਡੀਗੜ੍ਹ- ਪੰਜਾਬ ਕਾਂਗਰਸ ਵਿਚ ਸਿਆਸੀ ਕਲੇਸ਼ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਹੈ ਕਿ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀ। ਇਸੇ ਵਿਚਾਲੇ ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਸਰਗਰਮ ਹੋਏ ਹਨ।
Also Read: ਹੁਣ ਇਸ ਦੇਸ਼ ‘ਚ ਕਹਿਰ ਵਰਾਉਣ ਲੱਗਾ ਕੋਰੋਨਾ, 24 ਘੰਟਿਆਂ ‘ਚ 1000 ਮੌਤਾਂ
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਵੇਲੇ ਪੰਜਾਬ ਭਵਨ ਪਹੁੰਚੇ ਹਨ। ਸਿੱਧੂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਇਸ ਦੌਰਾਨ ਮੁਲਾਕਾਤ ਵਿਚ ਕੁਲਜੀਤ ਨਾਗਰਾ ਤੇ ਪਵਨ ਗੋਇਲ ਵੀ ਮੌਜੂਦ ਹਨ। ਦੱਸ ਦਈਏ ਕਿ ਸਿੱਧੂ ਦੀ ਨਾਰਾਜ਼ਗੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਦੇ ਬਾਵਜੂਦ ਵੀ ਜਾਰੀ ਹੈ। ਇਸ ਨੂੰ ਲੈ ਕੇ ਬੀਤੇ ਦਿਨੀਂ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਨੂੰ ਚਿੱਠੀ ਵੀ ਲਿੱਖੀ ਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਕੋਲ ਆਖਰੀ ਮੌਕਾ ਹੈ।
Also Read: ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 26 ਅਕਤੂਬਰ ਨੂੰ ਭਾਰਤ ਭਰ ‘ਚ ਹੱਲਾ ਬੋਲ

