ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ, ਕਿਹਾ- ‘ਸਰਕਾਰ ਨਾਕਾਮ ਸੀ, ਨਾਕਾਮ ਹੈ’

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ, ਮਹਿੰਗਾਈ ਤੇ ਸਰਹੱਦ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ…

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ, ਮਹਿੰਗਾਈ ਤੇ ਸਰਹੱਦ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਨਾਕਾਮ ਸੀ, ਨਾਕਾਮ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕਿਸਾਨ ਪਰੇਸ਼ਾਨ ਹਨ, ਮਹਿੰਗਾਈ ਆਸਮਾਨ ਹੈ, ਸਰਹੱਦਾਂ ‘ਤੇ ਘਮਾਸਾਣ ਹੈ, ਭਾਰਤ ਤਾਂ ਵੀ ਮਹਾਨ ਹੈ, ਪਰ ਕੇਂਦਰ ਸਰਕਾਰ ਨਾਕਾਮ ਸੀ, ਨਾਕਾਮ ਹੈ।

Also Read: 1.8 ਲੱਖ ‘ਚ ਪਤਨੀ ਵੇਚ ਖਰੀਦਿਆ ਸਮਾਰਟਫੋਨ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਦਰਅਸਲ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਧਰਨੇ ਉੱਤੇ ਬੈਠੇ ਹਨ। ਜਿਸ ਨੂੰ ਲੈ ਕੇ ਰਾਹੁਲ ਗਾਂਧੀ ਪਹਿਲਾਂ ਵੀ ਕੇਂਦਰ ਉੱਤੇ ਕਈ ਵਾਰ ਹਮਲਾ ਬੋਲ ਚੁੱਕੇ ਹਨ। ਕਿਸਾਨਾਂ ਦੀ ਮੰਗ ਹੈ ਕਿ ਮੋਦੀ ਸਰਕਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਹਾਲਾਂਕਿ ਹੁਣ ਤੱਕ ਇਸ ਮੁੱਦੇ ਉੱਤੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ। ਅਜਿਹੇ ਵਿਚ ਕਈ ਮਹੀਨਿਆਂ ਤੋਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।

Also Read: ਹਰਿਆਣਾ ਮੁੱਖ ਮੰਤਰੀ ਦਾ ਐਲਾਨ, ਇਨ੍ਹਾਂ ਬੱਚਿਆਂ ਨੂੰ ਮਿਲੇਗੀ ਮੁਫ਼ਤ ਸਿੱਖਿਆ

ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਟਵੀਟ ਵਿਚ ਮਹਿੰਗਾਈ ਦਾ ਵੀ ਜ਼ਿਕਰ ਕੀਤਾ ਹੈ ਦੇਸ਼ ਵਿਚ ਮਹਿੰਗਾਈ ਚੋਟੀ ਉੱਤੇ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਹੀ ਜਾ ਰਹੀਆਂ ਹਨ। ਪਹਿਲੀ ਵਾਰ ਦੇਸ਼ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਉੱਤੇ ਵਿੱਕ ਰਿਹਾ ਹੈ। ਇਸ ਤੋਂ ਇਲਾਵਾ ਤਿਓਹਾਰੀ ਸੀਜ਼ਨ ਦੇ ਨਾਲ ਹੀ ਕਰਿਆਨਾ ਸਾਮਾਨਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਣ ਲੱਗਿਆ ਹੈ। 

Also Read: ਹੁਣ ਟੀਵੀ ਦੇਖਣਾ ਵੀ ਪਵੇਗਾ ਮਹਿੰਗਾ, 1 ਦਸੰਬਰ ਤੋਂ ਵਧਣਗੇ ਰੇਟ

Leave a Reply

Your email address will not be published. Required fields are marked *