T20 World Cup: ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ

ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਵਿੱਚ ਆਸਟਰੇਲੀਆ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ 5 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਧਮਾਕੇਦਾਰ ਸ਼ੁਰੂਆਤ ਕੀਤੀ। ਪਹਿਲਾਂ ਬੱਲੇਬਾਜ਼ੀ…

ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਵਿੱਚ ਆਸਟਰੇਲੀਆ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ 5 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਧਮਾਕੇਦਾਰ ਸ਼ੁਰੂਆਤ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਨੇ ਨਿਰਧਾਰਤ 20 ਓਵਰਾਂ ਵਿੱਚ 118 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਆਸਟਰੇਲੀਆ ਦੀ ਟੀਮ ਨੇ ਇਹ ਟੀਚਾ 19.4 ਓਵਰਾਂ ਵਿੱਚ ਹਾਸਲ ਕਰ ਲਿਆ। ਆਸਟ੍ਰੇਲੀਆ ਲਈ ਸਟੀਵ ਸਮਿਥ ਨੇ 35 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਮਾਰਕਸ ਸਟੋਇਨਿਸ ਨੇ ਨਾਬਾਦ 24 ਦੌੜਾਂ ਦੀ ਮੈਚ ਵਿਨਿੰਗ ਪਾਰੀ ਖੇਡੀ।

Also Read: BSF ਦਾ ਅਧਿਕਾਰ ਖੇਤਰ ਵਧਾਏ ਜਾਣ ਉੱਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਬ ਪਾਰਟੀ ਮੀਟਿੰਗ

ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਦਾ ਇਹ ਫੈਸਲਾ ਸਹੀ ਸਾਬਤ ਹੋਇਆ ਅਤੇ ਟੀਮ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫਰੀਕਾ ਨੂੰ ਸ਼ੁਰੂਆਤ ਵਿੱਚ ਦੋ ਝਟਕੇ ਦਿੱਤੇ। ਅਫਰੀਕਾ ਨੇ 23 ਦੌੜਾਂ ‘ਤੇ 3 ਵਿਕਟਾਂ ਗੁਆ ਦਿੱਤੀਆਂ। ਇਸ ਤੋਂ ਬਾਅਦ ਏਡਨ ਮਾਰਕਰਮ ਨੇ ਪਾਰੀ ਨੂੰ ਸੰਭਾਲਿਆ ਅਤੇ 40 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਤੋਂ ਇਲਾਵਾ ਟੀਮ ਦਾ ਕੋਈ ਵੀ ਬੱਲੇਬਾਜ਼ ਵੱਡਾ ਸਕੋਰ ਨਹੀਂ ਬਣਾ ਸਕਿਆ। ਦੱਖਣੀ ਅਫਰੀਕਾ ਦੀ ਟੀਮ ਨਿਰਧਾਰਤ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ ਸਿਰਫ 118 ਦੌੜਾਂ ਹੀ ਬਣਾ ਸਕੀ।

Also Read: ਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ‘ਚ ਇੱਕ ਸਿਪਾਹੀ ਗ੍ਰਿਫਤਾਰ

Leave a Reply

Your email address will not be published. Required fields are marked *