ਭਾਜਪਾ ਨਾਲ ਸਾਂਝੇਦਾਰੀ ‘ਤੇ ਬੋਲੇ ਕੈਪਟਨ, ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰੇ ਸਰਕਾਰ

ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਦੇ ਨਾਲ-ਨਾਲ ਸਿਆਸੀ ਸਰਗਰਮੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਜਿਥੇ ਇਕ ਪਾਸੇ ਵੱਖ-ਵੱਖ ਸਿਆਸੀ…

ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਦੇ ਨਾਲ-ਨਾਲ ਸਿਆਸੀ ਸਰਗਰਮੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਜਿਥੇ ਇਕ ਪਾਸੇ ਵੱਖ-ਵੱਖ ਸਿਆਸੀ ਪਾਰਟੀਆਂ ਪੰਜਾਬ ਦੀ ਜਨਤਾ ਨੂੰ ਕਿਸੇ ਨਾ ਕਿਸੇ ਤਰ੍ਹਾਂ ਖੁਸ਼ ਕਰਨ ਵਿਚ ਲੱਗੀਆਂ ਹੋਈਆਂ ਹਨ ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਵੀ ਭਾਜਪਾ ਨਾਲ ਸਾਂਝੀਦਾਰੀ ਉੱਤੇ ਸ਼ਰਤ ਰੱਖ ਦਿੱਤੀ ਹੈ।

Also Read: T20 WC: ਅੱਜ ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ, ਮਿਸ਼ਨ ਵਿਸ਼ਵ ਕੱਪ ਦਾ ਹੋਵੇਗਾ ਆਗਾਜ਼

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਖਾਤੇ ਰਾਹੀ ਇਸ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਸਾਫ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰੇ, ਉਸ ਤੋਂ ਬਾਅਦ ਹੀ ਭਾਜਪਾ ਨਾਲ ਕਿਸੇ ਵੀ ਸਿਆਸੀ ਸਾਂਝੀਦਾਰੀ ਉੱਤੇ ਚਰਚਾ ਕੀਤੀ ਜਾਵੇਗੀ। ਕੈਪਟਨ ਦੇ ਇਸ ਬਿਆਨ ਤੋਂ ਸਾਫ ਹੈ ਕਿ ਉਹ ਇਕ ਪਾਸੇ ਤਾਂ ਭਾਜਪਾ ਨਾਲ ਗੱਠਜੋੜ ਦੇ ਵੀ ਮੂਡ ਵਿਚ ਹਨ ਤੇ ਦੂਜੇ ਪਾਸੇ ਕਿਸਾਨੀ ਮਸਲੇ ਉੱਤੇ ਕੋਈ ਰਸਤਾ ਕਢਵਾ ਵੇ ਪੰਜਾਬ ਦੀ ਜਨਤਾ ਨੂੰ ਆਪਣੇ ਵੱਲ ਕਰਨਾ ਚਾਹੁੰਦੇ ਹਨ।

Also Read: ਕੀ ਹੈ ਵਰਤ ਦੀ ਕਥਾ ਦਾ ਮਹੱਤਵ, ਹਰ ਸੁਹਾਗਣ ਲਈ ਕਿਉਂ ਜ਼ਰੂਰੀ ਹੁੰਦੈ ‘ਕਰਵਾ ਚੌਥ’ 

ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਵੱਖਰੀ ਸਿਆਸੀ ਪਾਰਟੀ ਬਣਾਉਣ ਦੇ ਨਾਲ ਨਾਲ ਭਾਜਪਾ ਜਾਂ ਕਿਸੇ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਦੇ ਸੰਕੇਦ ਦਿੱਤੇ ਗਏ ਸਨ। ਇਸ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿਚ ਭੂਚਾਲ ਜਾਰੀ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਕੈਪਟਨ ਦੇ ਇਸ ਫੈਸਲੇ ਦੀ ਸਖਤ ਨਿਖੇਧੀ ਕੀਤੀ ਜਾ ਰਹੀ ਹੈ।

Also Read: UP ‘ਚ ਵੱਡਾ ਫੇਰਬਦਲ, 10 ਡੀ.ਐੱਮ. ਸਣੇ 14 IPS ਅਫਸਰ ਬਦਲੇ

Leave a Reply

Your email address will not be published. Required fields are marked *