ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 13 ਹਜ਼ਾਰ 451 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 585 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 55 ਹਜ਼ਾਰ 653 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
Also Read : ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਕੀਤੀ ਅਪੀਲ, ਕਿਸਾਨਾਂ ਨੂੰ ਖਰਾਬ ਫ਼ਸਲ ਲਈ ਦਿੱਤਾ ਜਾਵੇ ਢੁੱਕਵਾਂ ਮੁਆਵਜ਼ਾ
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ ਹੈ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਹਜ਼ਾਰ 21 ਲੋਕ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 62 ਹਜ਼ਾਰ 661 ਹੈ। ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 3 ਕਰੋੜ 42 ਲੱਖ 15 ਹਜ਼ਾਰ 653 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 3 ਕਰੋੜ 35 ਲੱਖ 97 ਹਜ਼ਾਰ 339 ਲੋਕ ਠੀਕ ਹੋ ਚੁੱਕੇ ਹਨ।
Also Read : ਵਿਆਹ ਦੇ 4 ਦਿਨ ਬਾਅਦ ਲਾੜੀ ਪ੍ਰੇਮੀ ਨਾਲ ਗੈਣਾ-ਗੱਟਾ ਲੈ ਫਰਾਰ, ਲਾੜਾ ਪਰੇਸ਼ਾਨ
ਟੀਕੇ ਦਾ ਅੰਕੜਾ 102 ਕਰੋੜ ਤੋਂ ਪਾਰ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 55 ਲੱਖ 89 ਹਜ਼ਾਰ 124 ਖੁਰਾਕਾਂ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਹੁਣ ਤੱਕ ਦੇਸ਼ ਵਿੱਚ 103 ਕਰੋੜ 53 ਲੱਖ 25 ਹਜ਼ਾਰ 577 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।



