ਨਵੀਂ ਦਿੱਲੀ : ਦਿੱਲੀ ਵਿੱਚ ਹੁਣ 1 ਨਵੰਬਰ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣਗੇ। ਇਸ ਤੋਂ ਇਲਾਵਾ ਛਠ ਪੂਜਾ ਦੇ ਆਯੋਜਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਲਾਨ ਕੀਤਾ ਹੈ ਕਿ 1 ਨਵੰਬਰ ਤੋਂ ਦਿੱਲੀ ਵਿੱਚ ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹਣਗੇ। ਸਿਸੋਦੀਆ ਨੇ ਕਿਹਾ ਕਿ ਸਕੂਲ ਖੋਲ੍ਹਣ ਦਾ ਫੈਸਲਾ ਡੀਡੀਐਮਏ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਦੇ ਨਾਲ ਹੀ ਛਠ ਪੂਜਾ ਦੇ ਆਯੋਜਨ ਦੀ ਇਜਾਜ਼ਤ ਵੀ ਦਿੱਤੀ ਗਈ ਹੈ।
Also Read : ਨਵਜੋਤ ਸਿੱਧੂ ਦੇ ਟਵੀਟ ‘ਤੇ ਕੈਪਟਨ ਦਾ ਪਲਟਵਾਰ, ਦਿੱਤਾ ਇਹ ਜਵਾਬ
1 ਨਵੰਬਰ ਤੋਂ ਦਿੱਲੀ ਵਿੱਚ ਕੁਝ ਸ਼ਰਤਾਂ ਦੇ ਨਾਲ ਸਾਰੀਆਂ ਜਮਾਤਾਂ ਲਈ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਕੋਈ ਵੀ ਸਕੂਲ ਬੱਚਿਆਂ ਨੂੰ ਆਉਣ ਲਈ ਮਜਬੂਰ ਨਹੀਂ ਕਰ ਸਕਦਾ। ਸਕੂਲ ਇਹ ਯਕੀਨੀ ਬਣਾਉਣਗੇ ਕਿ ਪੜ੍ਹਾਈ ਆਫਲਾਈਨ ਅਤੇ ਆਨਲਾਈਨ ਚੱਲੇ। ਸਾਰੇ ਸਕੂਲਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਲਾਸਾਂ 50% ਸਮਰੱਥਾ ਨਾਲ ਹਾਈਬ੍ਰਿਡ ਮੋਡ ‘ਤੇ ਚੱਲਣ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਅਤੇ ਸਮਾਜਿਕ ਦੂਰੀ ਦੇ ਨਾਲ ਲਈਆਂ ਜਾ ਰਹੀਆਂ ਹਨ। ਸਕੂਲਾਂ ਵਿੱਚ ਬੱਚੇ ਮਾਸਕ ਪਾ ਕੇ ਸਕੂਲ ਆ ਰਹੇ ਹਨ। ਹਾਲਾਂਕਿ, ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਲਾਜ਼ਮੀ ਤੌਰ ‘ਤੇ ਬੁਲਾਉਣ ਦੀ ਮਨਾਹੀ ਹੈ। ਉਨ੍ਹਾਂ ਨੂੰ ਸਹਿਮਤੀ ਪੱਤਰ ਭਾਵ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।
Also Read : ਕੈਪਟਨ ਦੀ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਨੇ ਕੀਤਾ ਟਵੀਟ, ਆਖੀ ਇਹ ਵੱਡੀ ਗੱਲ
ਦੱਸ ਦੇਈਏ ਕਿ ਡੀਡੀਐਮਏ ਦਾ ਪਿਛਲਾ ਹੁਕਮ 30 ਸਤੰਬਰ ਤੱਕ ਸੀ। ਪਿਛਲੇ ਅਗਸਤ ਵਿੱਚ, ਦਿੱਲੀ ਆਫ਼ਤ ਪ੍ਰਬੰਧਨ ਵਿਭਾਗ ਨੇ ਮੀਟਿੰਗ ਵਿੱਚ ਵੱਖ-ਵੱਖ ਪੜਾਵਾਂ ਵਿੱਚ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਸੀ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਲਾਨ ਕੀਤਾ ਸੀ ਕਿ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ 01 ਸਤੰਬਰ ਤੋਂ ਅਤੇ 6ਵੀਂ ਤੋਂ 8ਵੀਂ ਜਮਾਤ ਲਈ 08 ਸਤੰਬਰ ਤੋਂ ਖੁੱਲ੍ਹਣਗੇ।



